ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਥਾਣਾ ਸਿਟੀ ਬੰਗਾ ਵਿਖੇ 28 ਬੋਤਲਾਂ ਸ਼ਰਾਬ ਬਰਾਮਦ ਹੋਣ ਦੇ ਵੱਖ-ਵੱਖ ਮਾਮਲਿਆਂ ਵਿਚ ਦੋ ਕਥਿਤ ਮੁਲਜ਼ਮਾਂ ਨੂੰ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਰਾਪਤ ਹੋਈ ਜਾਣਕਾਰੀ ਅਨੁਸਾਰ ਏਐੱਸਆਈ ਹਰਮੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪਿੰਡ ਹੱਪੋਵਾਲ ਪੁਲੀ ਮੌਜੂਦ ਸਨ। ਪਿੰਡ ਹੱਪੋਵਾਲ ਵਲੋਂ ਆ ਰਹੇ ਕਾਲੇ ਰੰਗ ਦੇ ਪਲਸਰ ਮੋਟਰਸਾਈਕਲ ਨੰਬਰ ਪੀਬੀ-07-ਪੀ-3794 'ਤੇ ਸਵਾਰ ਨੌਜਵਾਨ ਨੇੇ ਆਪਣਾ ਨਾਂਅ ਟੀਟੂ ਪੁੱਤਰ ਜਗਪਾਲ ਵਾਸੀ ਪਿੰਡ ਮੰਗੋਲੀ ਥਾਣਾ ਸ਼ਾਹਵਾਦ (ਉੱਤਰ ਪ੍ਰਦੇਸ਼) ਹਾਲ ਵਾਸੀ ਮੱਘੋ ਪੱਟੀ ਥਾਣਾ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਦੋਂ ਉਸ ਕੋਲ ਫੜੀ ਕਾਲੇ ਰੰਗ ਦੀ ਕਿੱਟ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 23 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ 555 ਗੋਲਡ ਵਿਸਕੀ ਫਾਰ ਸੇਲ ਇਨ ਚੰਡੀਗੜ੍ਹ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਬੰਗਾ ਦੇ ਏਐੱਸਆਈ ਰਾਮ ਲਾਲ ਸਮੇਤ ਪੁਲਿਸ ਪਾਰਟੀ ਪਿੰਡ ਪੂਨੀਆ ਫਾਟਕ ਨੇੜੇ ਮੌਜੂਦ ਸਨ ਤਾਂ ਮੁਖਬਰ ਖਾਸ ਵਲੋਂ ਦਿੱਤੀ ਸੂਚਨਾ ਦੇ ਅਧਾਰ 'ਤੇ ਟੈਂਪੂ ਯੂਨੀਅਨ ਪੂਨੀਆ ਪੁਲੀ ਨੇੜੇ ਸ਼ਰਾਬ ਵੇਚ ਰਹੇ ਅਤਰ ਸਿੰਘ ਪੁੱਤਰ ਸੁਮੇਰੀ ਵਾਸੀ ਪਿੰਡ ਮੰਗੋਲੀ ਥਾਣਾ ਸ਼ਾਹਵਾਦ (ਉੱਤਰ ਪ੍ਰਦੇਸ਼) ਹਾਲ ਵਾਸੀ ਮੱਘੋ ਪੱਟੀ ਥਾਣਾ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 5 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਮੋਟਾ ਸੰਤਰਾ ਬਰਾਮਦ ਕੀਤੀ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।