ਪੱਤਰਕਾਰ ਭਾਈਚਾਰਾ ਸਤਿਕਾਰ ਦਾ ਪਾਤਰ : ਮਲਵਿੰਦਰ ਕੰਗ
ਪੱਤਰਕਾਰ ਭਾਈਚਾਰਾ ਸਤਿਕਾਰ ਦਾ ਪਾਤਰ ਹੈ-ਮਲਵਿੰਦਰ ਸਿੰਘ ਕੰਗ
Publish Date: Thu, 01 Jan 2026 04:41 PM (IST)
Updated Date: Fri, 02 Jan 2026 04:05 AM (IST)

* ਪੱਤਰਕਾਰਾਂ ਨੇ ਬਲਾਚੌਰ ਚ ਕਰਵਾਇਆ ਸਮਾਗਮ 01ਐੱਨਐਸਆਰ09ਪੀ ਬਲਾਚੌਰ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਅਤੇ ਵਿਸ਼ੇਸ਼ ਮਹਿਮਾਨ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਆਜ਼ਾਦ ਪ੍ਰੈੱਸ ਐਂਡ ਵੈੱਲਫੇਅਰ ਕਲੱਬ ਬਲਾਚੌਰ ਵੱਲੋਂ ਇਕ ਹੋਟਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ’ਚ ਮੁੱਖ ਮਹਿਮਾਨ ਵੱਜੋਂ ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐੱਸਸੀ ਕਮਿਸ਼ਨ, ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ ਤੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਂਸਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ, ਕੌਂਸਲਰ ਪਰਮਿੰਦਰ ਪੰਮਾ ਤੇ ਜਸਵੀਰ ਔਲੀਆਪੁਰ ਨੇ ਸ਼ਿਰਕਤ ਕੀਤੀ। ਮਲਵਿੰਦਰ ਸਿੰਘ ਕੰਗ ਮੈਂਬਰ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਸਤਿਕਾਰ ਦਾ ਪਾਤਰ ਹੈ। ਜੋ ਸਮਾਜ ਦੇ ਹਰ ਵਰਗ ਦੀ ਸਮੱਸਿਆਂ ਨੂੰ ਸੁਣ ਕੇ ਉਸ ਦੇ ਠੋਸ ਹੱਲ ਕੱਢਣ ਦੀ ਸਮਰੱਥਾ ਰੱਖਣ ਵਾਲਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰੀ ਦਰਬਾਰੇ ਪਹੁੰਚਾਉਣ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਕੜੀ ਵਜੋਂ ਕੰਮ ਕਰਦਾ ਹੈ। ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐੱਸਸੀ ਕਮਿਸ਼ਨ ਪੰਜਾਬ ਨੇ ਪੱਤਰਕਾਰ ਭਾਈਚਾਰੇ ਵੱਲੋਂ ਸਮੇਂ-ਸਮੇਂ ਸਿਰ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਤੇ ਯੋਗਦਾਨ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਕਲੱਬ ਦੇ ਸਾਰੇ ਪੱਤਰਕਾਰ ਸਮਾਜ ਦੀ ਬੇਹਤਰੀ ਲਈ ਆਪਣਾ ਚੰਗਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਲੱਬ ਦੀ ਇੱਕਜੁਟਤਾ ਦੀ ਵੀ ਸ਼ਲਾਘਾ ਕੀਤੀ।।ਉਨ੍ਹਾਂ ਕਲੱਬ ਦੇ ਦਫਤਰ ਲਈ ਜਲਦੀ ਸਥਾਨ ਅਲਾਟ ਕਰਾਉਣ ਦਾ ਵਾਅਦਾ ਕੀਤਾ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੋਜੇਵਾਲ ਕਰਨਵੀਰ ਕਟਾਰੀਆ ਵੱਲੋਂ ਪੁਰਾਣੇ ਸਾਲ ਨੂੰ ਅਲਵਿਦਾ ਅਤੇ ਨਵੇ ਸਾਲ ਨੂੰ ਜੀ ਆਇਆਂ ਆਖਣ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੇ ਜਾਣ ਲਈ ਕਰਵਾਏ ਸਮਾਗਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਆਖਿਆ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਨਗਰ ਕੌਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਨੇ ਆਖਿਆ ਕਿ ਉਹ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਲਈ ਵਚਨਵੱਧ ਹਨ। ਉਨ੍ਹਾਂ ਕਿਹਾ ਸ਼ਹਿਰ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ, ਸੂਬਾ ਚੇਅਰਮੈਨ ਦਿਲਦਾਰ ਸਿੰਘ ਚਾਹਲ ਵੱਲੋਂ ਵੀ ਆਪਣੇ ਭਾਸ਼ਣ ਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਕਲੱਬ ਦੇ ਚੇਅਰਮੈਨ ਸਤੀਸ਼ ਸ਼ਰਮਾ, ਆਰਗੇਨਾਈਜ਼ਰ ਤਰਸੇਮ ਕਟਾਰੀਆ, ਮਾਸਟਰ ਸ਼ੇਰ ਜੰਗ ਰਾਣਾ, ਹਰਕੰਵਲ ਸਿੰਘ ਕੌਲਗੜ੍ਹ ਅਤੇ ਸੁਖਦੇਵ ਪਨੇਸਰ ਵੱਲੋਂ ਆਪਣੇ ਸੁਝਾਅ ਪੇਸ਼ ਕਰਦਿਆਂ ਪੱਤਰਕਾਰਾਂ ਨੂੰ ਟੋਲ ਪਲਾਜਿਆ ਉਪਰ ਆ ਰਹੀਆਂ ਮੁਸ਼ਿਕਲਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸਮਰਦੀਪ ਸਿੰਘ, ਜਸਵਿੰਦਰ ਸਿੰਘ ਬੈਂਸ, ਸੁਨੀਲ ਕੁਮਾਰ, ਰਾਮ ਲਾਲ, ਉਮੇਸ਼ ਜੋਸ਼ੀ, ਸਤਨਾਮ ਚਾਹਲ, ਜਗਤਾਰ ਮਹਿੰਦੀਪੁਰੀਆ ਵੀ ਹਾਜ਼ਰ ਸਨ।