- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਜੇਐੱਸਐਫਐਚ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ’ਚ ਜੇਐੱਸਐੱਫਐੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰ. ਦਲਜੀਤ ਸਿੰਘ ਬੋਲਾ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ਅੰਡਰ-19 (ਲੜਕਿਆਂ) ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਬਹੁਤ ਹੀ ਟਕਰਦਾਰ ਸੀ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਜੋਸ਼ ਨਾਲ ਖੇਡ ਪ੍ਰਦਰਸ਼ਨ ਕੀਤਾ। ਅਖੀਰ ਵਿਚ ਪਨਾਲਟੀ ਨਾਲ ਸ਼ਾਨਦਾਰ ਜਿੱਤ ਹਾਸਿਲ ਕੀਤੀ। ਸਕੂਲ ਦੀ ਖੋ-ਖੋ ਦੀ ਅੰਡਰ-19 (ਲੜਕਿਆਂ) ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾਂ ਸਥਾਨ, ਅੰਡਰ-14, ਅੰਡਰ-17 (ਲੜਕਿਆਂ) ਦੀ ਟੀਮ ਨੇ ਦੂਜਾ ਸਥਾਨ, ਬੈਡਮਿੰਟਨ ਅੰਡਰ-19 (ਲੜਕਿਆਂ) ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰ. ਦਲਜੀਤ ਸਿੰਘ ਬੋਲਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਜੇਤੂ ਟੀਮਾਂ ਦੇ ਇੰਚਾਰਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੇਮ ਸਿੰਘ, ਡੀਪੀ ਮਨਜੀਤ ਸਿੰਘ, ਇੰਦਰਜੀਤ ਮਾਹੀ, ਪ੍ਰੇਮ ਸਿੰਘ, ਬਲਜਿੰਦਰ ਸਿੰਘ, ਬਲਵੀਰ ਕੌਰ, ਗੁਰਦੀਪ ਕੌਰ ਭੁੱਲਰ, ਪੂਜਾ ਸ਼ਰਮਾ, ਪੂਜਾ ਗੰਗਰ, ਕੰਚਨ ਸੋਨੀ, ਹਰਮਨਦੀਪ ਆਦਿ ਹਾਜ਼ਰ ਸਨ।