ਰੈਲੀ ’ਚ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਕਰੇਗੀ ਸ਼ਮੂਲੀਅਤ
22 ਮਾਰਚ ਦੀ ਲੂਧਿਆਣਾ ਰੈਲੀ ਵਿਚ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ
Publish Date: Sun, 15 Mar 2026 05:25 PM (IST)
Updated Date: Mon, 16 Mar 2026 04:08 AM (IST)
ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਜੁਗਾੜੂ ਰੇਹੜੀ ਵਰਕਰ ਯੂਨੀਅਨ ਨਵਾਂਸ਼ਹਿਰ 22 ਮਾਰਚ ਨੂੰ ਮਜ਼ਦੂਰ ਮੁਲਾਜ਼ਮ ਜਥਬੰਦੀਆਂ ਵੱਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰੇਗੀ। ਇਹ ਫੈਸਲਾ ਅੱਜ ਇੱਥੇ ਯੂਨੀਅਨ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ। ਯੂਨੀਅਨ ਦੇ ਆਗੂ ਬੀਰ ਬਹਾਦਰ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੀ ਅਪ੍ਰੈਲ ਤੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰਨ ਜਾ ਰਹੀ ਹੈ, ਜੋ ਮਜ਼ਦੂਰ ਜਮਾਤ ਲਈ ਬਹੁਤ ਘਾਤਕ ਹਨ। ਇਹ ਟਰੇਡ ਯੂਨੀਅਨ ਅਧਿਕਾਰਾਂ ’ਤੇ ਵੱਡਾ ਹਮਲਾ ਹੈ। ਇਨ੍ਹਾਂ ਨਾਲ ਮਜ਼ਦੂਰ ਜਮਾਤ ਕੋਲੋਂ ਯੂਨੀਅਨ ਬਣਾਉਣ ਤੇ ਹੜਤਾਲ ਕਰਨ ਦੇ ਅਧਿਕਾਰ ਖੁਸ ਜਾਣਗੇ। ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਲਾਗੂ ਕਰਨ ਦੀਆਂ ਗੋਂਦਾਂ ਗੁੰਦ ਰਹੀ ਹੈ। ਸਰਕਾਰ ਜਨਤਕ ਅਦਾਰੇ ਅਤੇ ਜਾਇਦਾਦਾਂ ਕਾਰਪੋਰੇਟਰਾਂ ਨੂੰ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਟੋ ਮੋਬਾਈਲ ਸਨਅਤ ਨੂੰ ਲਾਭ ਦੇਣ ਲਈ ਜੁਗਾੜੂ ਰੇਹੜੀਆਂ ਉੱਤੇ ਸ਼ਕੰਜਾ ਕਸ ਰਹੀ ਹੈ। ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।