ਕਰਨਵੀਰ ਕਟਾਰੀਆ ‘ਆਪ’ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਕਰਨਵੀਰ ਕਟਾਰੀਆ 'ਆਪ' ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ
Publish Date: Sun, 18 Oct 2026 03:55 PM (IST)
Updated Date: Sun, 18 Oct 2026 03:57 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਚ ਆਪਣੀ ਜਥੇਬੰਦਕ ਮਜ਼ਬੂਤੀ ਅਤੇ ਸੰਗਠਨ ਦੇ ਵਿਸਥਾਰ ਨੂੰ ਮੁੱਖ ਰੱਖਦਿਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਜੁਝਾਰੂ ਨੌਜਵਾਨ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੂੰ ਪੰਜਾਬ ਯੂਥ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ। ਕਰਨਵੀਰ ਕਟਾਰੀਆ ਨੂੰ ਪਾਰਟੀ ਹਾਈਕਮਾਨ ਵੱਲੋਂ ਇਹ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਦੀ ਖ਼ਬਰ ਮਿਲਦਿਆਂ ਹੀ ਬਲਾਚੌਰ ਇਲਾਕੇ ਸਮੇਤ ਪੂਰੇ ਜ਼ਿਲ੍ਹੇ ਦੇ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ। ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।।ਇਸ ਖ਼ਾਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਬਲਾਚੌਰ ਤੋਂ ਆਪਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਰਨਵੀਰ ਕਟਾਰੀਆ ਨੂੰ ਉਚੇਚੇ ਤੌਰ ਤੇ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਰਨਵੀਰ ਕਟਾਰੀਆ ਪਿਛਲੇ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਹ ਨਿਯੁਕਤੀ ਉਨ੍ਹਾਂ ਦੀ ਇਮਾਨਦਾਰੀ, ਲਗਨ, ਸਖ਼ਤ ਘਾਲਣਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਨਤੀਜਾ ਹੈ।।ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਅਤੇ ਸਮਾਜ ਦੀ ਅਸਲ ਤਾਕਤ ਤੇ ਮੁੱਖ ਆਧਾਰ ਹੁੰਦੇ ਹਨ। ਜਦੋਂ ਮਿਹਨਤੀ ਨੌਜਵਾਨ ਆਗੂਆਂ ਨੂੰ ਅੱਗੇ ਆਉਣ ਅਤੇ ਜ਼ਿੰਮੇਵਾਰੀ ਸੰਭਾਲਣ ਦੇ ਮੌਕੇ ਮਿਲਦੇ ਹਨ, ਤਾਂ ਇਸ ਨਾਲ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੁੰਦਾ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਮੀਦ ਪ੍ਰਗਟਾਈ ਕਿ ਕਰਨਵੀਰ ਕਟਾਰੀਆ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਅਤੇ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਅਤੇ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੋੜ ਕੇ ਯੂਥ ਵਿੰਗ ਨੂੰ ਸੂਬਾ ਪੱਧਰ ਤੇ ਹੋਰ ਚੜ੍ਹਦੀ ਕਲਾ ਵਿਚ ਲੈ ਕੇ ਜਾਣਗੇ। ਅੰਤ ਵਿਚ ਵਿਧਾਇਕਾ ਨੇ ਕਰਨਵੀਰ ਕਟਾਰੀਆ ਨੂੰ ਉਨ੍ਹਾਂ ਦੀ ਨਵੀਂ ਪਾਰਟੀ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ, ਤਰੱਕੀ ਅਤੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।