ਕੰਗਣਾ ਬੇਟ ’ਚ ਕਰਨਵੀਰ ਕਟਾਰੀਆ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਕੰਗਣਾ ਬੇਟ ਵਿਖੇ ਕਰਨਵੀਰ ਕਟਾਰੀਆ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Sun, 23 Aug 2026 04:36 PM (IST)
Updated Date: Sun, 23 Aug 2026 04:39 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਆਮ ਆਦਮੀ ਪਾਰਟੀ ਦੇ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਪਿੰਡ ਕੰਗਣਾ ਬੇਟ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਕਰਨਵੀਰ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਬਲਾਚੌਰ ਵਿਚ ਬੇਮਿਸਾਲ ਵਿਕਾਸ ਕਾਰਜ ਹੋਏ ਹਨ। ਜਿਨ੍ਹਾਂ ਦਾ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਹਲਕਾ ਬਲਾਚੌਰ ਦੇ ਨਹੀਂ ਕਰ ਸਕਦੀਆਂ। ਉਹ ਆਮ ਆਦਮੀ ਪਾਰਟੀ ਸਰਕਾਰ ਕਰਕੇ ਦਿਖਾਇਆ ਹੈ। ਜਿਸ ਤਰ੍ਹਾਂ ਨਹਿਰੀ ਪਾਣੀ ਨੂੰ ਮਾਨ ਸਰਕਾਰ ਵੱਲੋਂ ਖੇਤਾਂ ਤੱਕ ਪਹੁੰਚਾਇਆ।।ਉਨ੍ਹਾਂ ਕਿਹਾ ਕਿ ਹਲਕੇ ਵਿਚ ਸੜਕਾਂ, ਬੁਨਿਆਦੀ ਢਾਂਚੇ, ਸਿਹਤ, ਸਿੱਖਿਆ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿਚ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ। ਕਰਨਵੀਰ ਕਟਾਰੀਆ ਨੇ ਦਾਅਵਾ ਕੀਤਾ ਕਿ ਲੋਕਾਂ ਦੇ ਮਿਲ ਰਹੇ ਪਿਆਰ ਅਤੇ ਸਮਰਥਨ ਦੇ ਆਧਾਰ ’ਤੇ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਪਿੰਡ ਦੇ ਪਤਵੰਤੇ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ, ਤੀਰਥ ਚੌਧਰੀ, ਰਾਮ ਨਾਥ, ਗੁਰਦਾਸ ਚੌਧਰੀ, ਰਾਜੇਸ਼ ਚੇਚੀ, ਸਤਨਾਮ ਸਿੰਘ, ਅਸ਼ਵਨੀ, ਟਿੰਕਾ, ਸੋਨੂੰ ਚੌਧਰੀ, ਅਮੀ ਚੰਦ ਅਮੀਆ ਗੁੱਜਰ, ਰੋਸ਼ਨ ਲਾਲ, ਬਲਬੀਰ ਫੌਜੀ, ਸਤਨਾਮ ਚੌਧਰੀ, ਰਿੰਕੂ ਚੌਧਰੀ, ਤੇਜੀ ਮਾਸਟਰ, ਪਾਲਾ, ਰੋਹਿਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।