ਚੋਣ ਜ਼ਾਬਤਾ ਲੱਗਣ ਤੋਂ ਨਤੀਜਿਆਂ ਤੱਕ ਰੱਖੀ ਜਾਵੇ ਨਜ਼ਰ : ਕੁਲਵਰਨ ਸਿੰਘ ਥਾਂਦੀਆ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ 'ਤੇ ਚੋਣ ਜ਼ਾਬਤਾ ਲੱਗਣ ਤੋਂ ਨਤੀਜਿਆਂ ਤੱਕ ਰੱਖੀ ਜਾਵੇ ਨਜ਼ਰ-ਕੁਲਵਰਨ ਸਿੰਘ ਥਾਂਦੀਆ
Publish Date: Wed, 11 Nov 2026 05:39 PM (IST)
Updated Date: Wed, 11 Nov 2026 05:42 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਐੱਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਵੋਟਾਂ ਕੱਟੇ ਜਾਣ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਕੁਲਵਰਨ ਸਿੰਘ ਥਾਂਦੀਆ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੇ ਵਿਸ਼ੇਸ਼ ਨਜ਼ਰ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸਿਰਫ਼ ਵੋਟਾਂ ਪੈਣ ਵਾਲੇ ਦਿਨ ਤੱਕ ਹੀ ਸੀਮਤ ਨਹੀਂ ਹੁੰਦੀ, ਸਗੋਂ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਨਾਮਜ਼ਦਗੀਆਂ, ਚੋਣ ਪ੍ਰਚਾਰ, ਵੋਟਿੰਗ, ਵੋਟਾਂ ਦੀ ਗਿਣਤੀ ਅਤੇ ਚੋਣ ਨਤੀਜਿਆਂ ਦੇ ਐਲਾਨ ਤੱਕ ਹਰ ਪੜਾਅ ਤੇ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।।ਉਨ੍ਹਾਂ ਕਿਹਾ ਕਿ ਐੱਸਆਈਆਰ ਦੀ ਪ੍ਰਕਿਰਿਆ ਦੌਰਾਨ ਵੋਟਰ ਸੂਚੀਆਂ ਵਿੱਚੋਂ ਨਾਮ ਕੱਟੇ ਜਾਣ ਸਬੰਧੀ ਸਾਹਮਣੇ ਆ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਗਲਤ ਢੰਗ ਨਾਲ ਨਹੀਂ ਕੱਟਿਆ ਜਾਣਾ ਚਾਹੀਦਾ ਅਤੇ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ, ਚੋਣ ਜ਼ਾਬਤੇ ਦੀ ਪਾਲਣਾ, ਸਰਕਾਰੀ ਮਸ਼ੀਨਰੀ ਦੀ ਵਰਤੋਂ, ਚੋਣ ਪ੍ਰਚਾਰ ਸਬੰਧੀ ਨਿਯਮਾਂ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਤੇ ਵੀ ਲਗਾਤਾਰ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਜੇਕਰ ਕਿਤੇ ਕੋਈ ਬੇਨਿਯਮੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ। ਕੁਲਵਰਨ ਸਿੰਘ ਥਾਂਦੀਆ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣਾਂ ਬੇਹੱਦ ਜ਼ਰੂਰੀ ਹਨ। ਇਸ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਚੋਣ ਨਤੀਜਿਆਂ ਦੇ ਐਲਾਨ ਤੱਕ ਚੋਣ ਕਮਿਸ਼ਨ ਦੀ ਸਮੁੱਚੀ ਪ੍ਰਕਿਰਿਆ ਤੇ ਜਾਗਰੂਕ ਨਾਗਰਿਕਾਂ, ਸਮਾਜਿਕ ਜਥੇਬੰਦੀਆਂ ਅਤੇ ਸਬੰਧਤ ਧਿਰਾਂ ਵੱਲੋਂ ਚੌਕਸ ਨਜ਼ਰ ਰੱਖੀ ਜਾਣੀ ਚਾਹੀਦੀ ਹੈ।