ਖਾਲਸਾ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਰੋਹ 27 ਨੂੰ
ਖਾਲਸਾ ਪਬਲਿਕ ਸਕੂਲ ਸਲਾਨਾ ਇਨਾਮ ਵੰਡ ਸਮਾਰੋਹ 27 ਨੂੰ
Publish Date: Mon, 19 Jan 2026 07:56 PM (IST)
Updated Date: Tue, 20 Jan 2026 04:16 AM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ ਖ਼ਾਲਸਾ ਪਬਲਿਕ ਸਕੂਲ ਔੜ ਦਾ ਸਲਾਨਾ ਇਨਾਮ ਵੰਡ ਸਮਾਰੋਹ 27 ਜਨਵਰੀ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਐੱਮਡੀ ਅਤੇ ਪ੍ਰਿੰਸੀਪਲ ਨਛੱਤਰ ਸਿੰਘ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਦੇ 47ਵੇਂ ਸਥਾਪਨਾ ਦਿਵਸ ਅਤੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਜਾਵੇਗਾ। 25 ਜਨਵਰੀ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਦੀ ਲੜ੍ਹੀ ਆਰੰਭ ਕੀਤੀ ਜਾਵੇਗੀ। ਜਿਸ ਦੇ ਭੋਗ 27 ਜਨਵਰੀ ਦਿਨ ਮੰਗਲਵਾਰ ਸਵੇਰੇ 9 ਵਜੇ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਬਾਣੀ ਦਾ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਆਖਰ ਚ ਪੜ੍ਹਾਈ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਬਲਜੀਤ ਕੌਰ ਅਤੇ ਸਟਾਫ ਮੈਂਬਰਾਂ ਚੋਂ ਰਣਜੀਤ ਕੌਰ ਤੂਰ, ਬਲਜੀਤ ਕੌਰ, ਸੁਨੀਤਾ ਸੁਮਨ, ਸਾਰਿਕਾ ਸ਼ਰਮਾ, ਰਜਨੀ ਕੁਮਾਰੀ, ਜਸਵੀਰ ਕੌਰ, ਮਨਦੀਪ ਕੌਰ, ਸਿਮਰਨਪ੍ਰੀਤ ਕੌਰ, ਭੁਪਿੰਦਰ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸਲਮਾ, ਸੁਖਪ੍ਰੀਤ ਕੌਰ, ਬਲਜੀਤ ਕੌਰ ਸ਼ੇਖੂਪੁਰ, ਕੁਲਦੀਪ ਕੌਰ, ਸੁਖਪ੍ਰੀਤ ਕੌਰ ਆਦਿ ਹਾਜ਼ਰ ਸਨ।