
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

'ਖੇਡਾਂ ਵਤਨ ਪੰਜਾਬ ਦੀਆਂ 2026-27' ਸੀਜ਼ਨ-4, ਬਲਾਕ ਪੱਧਰੀ ਖੇਡਾਂ 3 ਤੋਂ ਸ਼ੁਰੂ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜ਼ਨ-4 ਦੇ ਐਲਾਨ ਤਹਿਤ ਜ਼ਿਲ੍ਹੇ ਵਿਚ ਖੇਡਾਂ ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਖੇਡਾਂ ਤਿੰਨ ਪੱਧਰਾਂ ’ਤੇ ਕਰਵਾਈਆਂ ਜਾਣਗੀਆਂ। ਜਿਨ੍ਹਾਂ ਵਿਚ ਬਲਾਕ ਪੱਧਰੀ ਖੇਡਾਂ 3 ਸਤੰਬਰ 2026 ਤੋਂ 15 ਸਤੰਬਰ 2026 ਤੱਕ, ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ 2026 ਤੋਂ 30 ਸਤੰਬਰ 2026 ਤੱਕ, ਸੂਬਾ ਪੱਧਰੀ ਖੇਡਾਂ 10 ਨਵੰਬਰ 2026 ਤੋਂ 28 ਨਵੰਬਰ 2026 ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਟਾਰਚ/ਮਸ਼ਾਲ ਯਾਤਰਾ ਕੱਢੀ ਜਾ ਰਹੀ ਹੈ। ਜੋ 12 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਤੋਂ ਰਵਾਨਾ ਹੋ ਚੁੱਕੀ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ 20 ਅਗਸਤ ਨੂੰ ਜ਼ਿਲ੍ਹੇ ਵਿਖੇ ਪਹੁੰਚੇਗੀ। ਮਸ਼ਾਲ ਦਾ ਰਾਤ ਦਾ ਠਹਿਰਾਓ ਵੀ ਜ਼ਿਲ੍ਹੇ ’ਚ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਮਸ਼ਾਲ 21 ਅਗਸਤ ਨੂੰ ਜ਼ਿਲ੍ਹਾ ਜਲੰਧਰ/ਕਪੂਰਥਲਾ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਮਸ਼ਾਲ ਨੂੰ ਪ੍ਰਾਪਤ ਕਰਨ ਅਤੇ ਰਵਾਨਾ ਕਰਨ ਸਬੰਧੀ ਵੱਖ-ਵੱਖ ਕੋਚਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਲਈ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਬੱਚਿਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।