- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ' ਨੌਜਵਾਨਾਂ ਲਈ ਲਾਹੇਵੰਦ-ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਹੈ, ਨਾਲ ਨੌਜਵਾਨਾਂ ਦੀ ਜ਼ਿੰਦਗੀ ਵਿਚ ਨਿਖਾਰ ਆਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਕੀਤਾ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋਂ ਚੱਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਦੀ ਬਹਾਲੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿਚ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਭਰਨ ਅਤੇ ਨਿਖਾਰਨ ਲਈ ਇੱਕ ਉੱਤਮ ਮੰਚ ਵਜੋਂ ਕੰਮ ਕਰੇਗੀ। ਜਿਸ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਖੇਡਾਂ ਵਿਚ ਅੱਗੇ ਵਧਣ ਅਤੇ ਉੱਤਮਤਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ’ਤੇ ਸਰਗਰਮ ਅਤੇ ਮਾਨਸਿਕ ਤੌਰ ’ਤੇ ਸੁਚੇਤ ਰਹਿਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਖੇਡਾਂ ਨਾ ਸਿਰਫ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜਿੱਥੇ ਜ਼ਰੂਰੀ ਹਨ ਉੱਥੇ ਹੀ ਇੱਕ ਲੰਬੀ, ਸਿਹਤਮੰਦ ਜ਼ਿੰਦਗੀ ਵਿਚ ਵੀ ਇਨ੍ਹਾਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਜੀਵਨ ਦੀਆਂ ਚੁਣੌਤੀਆਂ ਨੂੰ ਕਿਵੇਂ ਪਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਹੁਣ ਨੌਜਵਾਨ ਖੇਡਾਂ ਵਿਚ ਡੂੰਘੀ ਦਿਲਚਸਪੀ ਦਿਖਾ ਰਹੇ ਹਨ।