‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਮਾਰਚ ਖਟਕੜ ਕਲਾਂ ਤੋਂ ਜਲੰਧਰ ਲਈ ਰਵਾਨਾ
'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ ਮਾਰਚ ਖਟਕੜ ਕਲਾਂ ਤੋਂ ਜਲੰਧਰ ਲਈ ਰਵਾਨਾ
Publish Date: Fri, 21 Aug 2026 04:28 PM (IST)
Updated Date: Fri, 21 Aug 2026 04:30 PM (IST)
- ਮਸ਼ਾਲ ਮਾਰਚ ਦਾ ਵਿਧਾਇਕ ਡਾ. ਐੱਸਕੇ ਸੁੱਖੀ ਨੇ ਕੀਤਾ ਭਰਵਾਂ ਸਵਾਗਤ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਦਾ ਪਿੰਡ ਖਟਕੜ ਕਲਾਂ ਵਿਖੇ ਬਹੁਤ ਹੀ ਸ਼ਾਨਦਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਸਮੇਂ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਪੋਰਟਸ ਚੇਅਰਪਰਸਨ ਬੰਗਾ ਭੁੱਲਰ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ, ਐਥਲੀਟ ਅਤੇ ਹੋਰ ਪਤਵੰਤੇ ਮੌਜੂਦ ਰਹੇ। ਇਸ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਸਹਿਤ ਮੱਥਾ ਟੇਕਿਆ ਗਿਆ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉੁਪਰੰਤ ਮਸ਼ਾਲ ਨੂੰ ਮਾਣ-ਸਨਮਾਨ ਸਹਿਤ ਅਗਲੇ ਪੜਾਅ ਜਲੰਧਰ ਵੱਲ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ ਅਤੇ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਪੰਜਾਬ ਦੇ ਨੌਜਵਾਨ ਖਿਡਾਰੀਆਂ ਵਿਚ ਖੇਡ ਭਾਵਨਾ, ਏਕਤਾ ਅਤੇ ਖੇਡਾਂ ਪ੍ਰਤੀ ਉਤਸਾਹ ਦਾ ਸੰਦੇਸ਼ ਪਹੁੰਚਾ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।