ਪ੍ਰਦੀਪ ਭਨੋਟ, ਨਵਾਂਸ਼ਹਿਰ : ਵਿਦੇਸ਼ ਭੇਜਣ ਦੇ ਨਾਂ 'ਤੇ 2.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਤੀਰਥ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮੰਗੂਵਾਲ ਨੇ ਦੱਸਿਆ ਕਿ ਉਸ ਨੂੰ ਵਿਦੇਸ਼ ਇਟਲੀ ਭੇਜਣ ਦੇ ਨਾਂਅ 'ਤੇ ਟਰੈਵਲ ਏਜੰਟ ਬਲਵੀਰ ਕੁਮਾਰ ਬਾਲੂ ਪੁੱਤਰ ਭਜਨਾ ਰਾਮ ਵਾਸੀ ਕਰੀਹਾ ਨੇ 2.50 ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਦੀ ਪੜਤਾਲ ਇੰਚਾਰਜ ਆਰਥਿਕ ਅਪਰਾਧ ਸ਼ਾਖਾ ਅਤੇ ਉਪ ਕਪਤਾਨ ਪੁਲਿਸ ਵੱਲੋਂ ਕਰਨ ਤੋਂ ਬਾਅਦ ਪੁਲਿਸ ਨੇ ਥਾਣਾ ਸਦਰ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।