ਕਿਰਤੀ ਕਿਸਾਨ ਯੂਨੀਅਨ ਵੱਲੋਂ ਬੰਗਾ ਵਿਧਾਇਕ ਦੇ ਘਰ ਅੱਗੇ ਧਰਨਾ 22 ਨੂੰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਬੰਗਾ ਵਿਧਾਇਕ ਦੇ ਘਰ ਅੱਗੇ ਧਰਨਾ 22 ਨੂੰ
Publish Date: Fri, 13 Feb 2026 05:21 PM (IST)
Updated Date: Sat, 14 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ ਪਿੰਡ ਫਾਂਬੜਾ ਵਿਖ਼ੇ ਕਿਰਤੀ ਕਿਸਾਨ ਯੂਨੀਅਨ ਇਲਾਕਾ ਔੜ ਦੀ ਮੀਟਿੰਗ ਸੁਰਿੰਦਰ ਸਿੰਘ ਮਹਿਰਮਪੁਰ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025, ਅਮਰੀਕਾ ਨਾਲ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਘਰ ਅੱਗੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਪੂਰੇ ਜੋਰਾਂ ਸ਼ੋਰਾਂ ਨਾਲ ਕਰਨੀ ਚਾਹੀਦੀ ਹੈ। ਇਸ ਮੌਕੇ ਇਲਾਕੇ ਵਿਚ ਯੂਨੀਅਨ ਦੀ ਮੈਂਬਰਸ਼ਿਪ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਮੁਕਤ ਸਮਝੌਤਾ ਕਰਕੇ ਭਾਰਤ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਹੜਾ ਭਾਰਤ ਦੀ ਖੇਤੀ ਨੂੰ ਬਰਬਾਦ ਕਰ ਦੇਵੇਗਾ। ਅਸਲ ਵਿਚ ਮੋਦੀ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ। ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਸੋਧ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਕੇ ਰਹਿੰਦੀ ਕਸਰ ਪੂਰੀ ਕਰ ਦਿੱਤੀ ਹੈ। ਲੋਕ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਇਸ ਧੱਕੇ ਖਿਲਾਫ਼ ਤਿੱਖਾ ਸੰਗਰਸ਼ ਛੇੜਿਆ ਜਾਵੇਗਾ। ਅੱਜ ਦੀ ਮੀਟਿੰਗ ਵਿਚ ਅਵਤਾਰ ਸਿੰਘ ਸਕੋਹਪੁਰ, ਬਲਵੀਰ ਸਿੰਘ ਸਕੋਹਪੁਰ, ਗੁਰਦੀਪ ਸਿੰਘ, ਓਂਕਾਰ ਸਿੰਘ, ਬਲਿਹਾਰ ਸਿੰਘ, ਚਰਨਜੀਤ ਸਿੰਘ, ਅਯੋਧ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਬਲਿਹਾਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਅਤੇ ਚਰਨ ਸਿੰਘ ਤੋਂ ਇਲਾਵਾ ਹੋਰ ਕਿਸਾਨ ਮੈਂਬਰ ਸ਼ਾਮਲ ਹੋਏ।