ਪ੍ਰਦੀਪ ਭਨੋਟ,ਨਵਾਂਸ਼ਹਿਰ : ਸਥਾਨਕ ਗੜ੍ਹਸ਼ੰਕਰ ਰੋਡ 'ਤੇ ਸਥਿਤ ਕੇਐੱਸਐੱਮ ਪਬਲਿਕ ਸਕੂਲ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਜਿਸ 'ਚ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰਰੋਗਰਾਮ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸੰਤੋਸ਼ ਬੋਪਾਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਮਾਗਮ 'ਚ ਕਵਿਤਾਵਾਂ, ਗੀਤ ਕੋਰੀਓਗ੍ਰਾਫੀ, ਸਕਿੱਟ, ਸੈਲੋ ਡਾਂਸ, ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ। ਰੰਗਾਰੰਗ ਪ੍ਰਰੋਗਰਾਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਿ੍ਰੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਭਾਗ ਲੈ ਕੇ ਆਪਣਾ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਉਪਰੰਤ ਚੇਅਰਮੈਨ ਅਮਰਜੀਤ ਸਿੰਘ ਖਾਲਸਾ ਨੇ ਬਾਲ ਦਿਵਸ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਅਤੇ ਜਜ਼ਬੇ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਰਮਿੰਦਰ ਕੌਰ, ਅਨੀਤਾ, ਜਸਵੀਰ ਕੌਰ, ਮੀਨਾ ਕੁਮਾਰੀ, ਅਰਜਿੰਦਰ ਕੌਰ, ਆਰਤੀ, ਜਸਪ੍ਰਰੀਤ ਕੌਰ, ਹਰਪ੍ਰਰੀਤ ਕੌਰ, ਸਿਮਰਨ, ਸੁਨੀਤਾ, ਸ਼ਬਾਨਾ, ਪ੍ਰਵੀਨ, ਰੇਖਾ, ਗੀਤਾਂਜਲੀ, ਨੀਲਮ ਅਤੇ ਨਰਿੰਦਰ ਕੌਰ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ।