ਰੋਬੀ ਕੰਗ ਨੂੰ ਟਿਕਟ ਮਿਲਣ ਦੀ ਖੁਸ਼ੀ ’ਚ ਵੰਡੇ ਲੱਡੂ ਰੋਬੀ ਕੰਗ ਨੂੰ ਟਿਕਟ ਮਿਲਣ ਦੀ ਖੁਸ਼ੀ ਵਿਚ ਵੰਡੇ ਲੱਡੂ
Publish Date: Fri, 13 Nov 2026 05:56 PM (IST)
Updated Date: Fri, 13 Nov 2026 05:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਦੀ ਜਾਰੀ ਸੂਚੀ ਵਿਚ ਆਪ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਦੇ ਨਾਂਅ ਦਾ ਐਲਾਨ ਕਰਨ ਤੇ ਆਪ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਬੱਸ ਅੱਡਾ ਰਾਹੋਂ ਵਿਖੇ ਆਪ ਦੇ ਮੀਡੀਆ ਇੰਚਾਰਜ ਅਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਰਾਹੋ, ਬਲਾਕ ਪ੍ਰਧਾਨ ਰਜਿੰਦਰ ਕੁਮਾਰ ਟੋਨੀ, ਬਲਾਕ ਪ੍ਰਧਾਨ ਭਗਤ ਰਾਮ ਅਤੇ ਨਰਿੰਦਰ ਜਾਂਗੜਾ ਦੀ ਅਗਵਾਈ ਵਿਚ ਲੱਡੂ ਵੰਡਕੇ ਖੁਸ਼ੀ ਮਨਾਈ ਗਈ। ਇਸ ਮੌਕੇ ਆਟੋ ਯੂਨੀਅਨ ਦੇ ਵਰਕਰਾਂ ਵੱਲੋਂ ਵੀ ਖੁਸ਼ੀ ਮਨਾਉਂਦੇ ਹੋਏ ਆਪ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਐਲਾਨ ਕੀਤਾ ਗਿਆ। ਆਪ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਸਾਰੇ ਲੋਕ ਖੁਸ਼ ਹਨ ਅਤੇ ਦੋਬਾਰਾ ਪੰਜਾਬ ਵਿਚ ਆਪ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਨਰਿੰਦਰ ਜਾਂਗੜਾ, ਝਿਰਮਲ ਸਿੰਘ ਟੀਟੂ, ਨਿਰਮਲ ਭਾਰਟਾ, ਗੀਤਾ ਦੇਵੀ, ਕੁਲਵਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਅਤੇ 1000 ਭੇਜੇ ਜਾ ਰਹੇ ਹਨ, ਜਦਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਵਿਚ ਅਜਿਹਾ ਕੁੱਝ ਵੀ ਕਰਨਾ ਮੁਨਾਸਿਬ ਨਹੀਂ ਸਮਝਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਇਸ ਲਈ ਲੋਕ ਇਸ ਪਾਰਟੀ ਨੂੰ ਦੋਬਾਰਾ ਸੱਤਾ ਵਿਚ ਕਾਬਜ਼ ਕਰਨਾ ਚਾਹੁੰਦੇ ਹਨ।