ਤਰਨਤਾਰਨ ਦੀ ਜ਼ਿਮਨੀ ਚੋਣ ਦੀ ਜਿੱਤ ’ਤੇ ਲੱਡੂ ਵੰਡੇ
ਤਰਨਤਾਰਨ ਦੀ ਜ਼ਿਮਨੀ ਚੋਣ ਦੀ ਜਿੱਤ ਤੇ ਲੱਡੂ ਵੰਡੇ-ਸਤਨਾਮ ਜਲਾਲਪੁਰ
Publish Date: Sun, 16 Nov 2025 04:12 PM (IST)
Updated Date: Sun, 16 Nov 2025 04:14 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹਰਮੀਤ ਸਿੰਘ ਸੰਧੂ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ ਵਿਚ ਨਵਾਂਸ਼ਹਿਰ ਚ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਲੱਡੂ ਵੰਡੇ ਗਏ। ਸਤਨਾਮ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਦੱਸਿਆ ਕਿ ਹਰਮੀਤ ਸਿੰਘ ਸੰਧੂ ਨੇ ਆਪਣੇ ਵਿਰੋਧੀਆਂ ਨੂੰ ਕੁੱਲ 12000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਸ ਮੌਕੇ ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਵਿਨੀਤ ਜਾਡਲਾ ਸਰਪੰਚ ਜਾਡਲਾ ਪ੍ਰਧਾਨ ਕਿਸਾਨ ਵਿੰਗ, ਸੇਠੀ ਉਧਨੋਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਸਰਫ਼ਰਾਜ਼ ਜ਼ਿਲ੍ਹਾ ਪ੍ਰਧਾਨ ਮਾਇਨਾਰਟੀ ਵਿੰਗ, ਹਨੀ ਡੱਬ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਤੇ ਐਮਸੀ, ਸੁਖਵਿੰਦਰ ਸੁੱਖਾ ਨੇ ਜਿੱਤ ਦੀ ਖੁਸ਼ੀ ਸਾਂਝੀ ਕੀਤੀ। ਆਗੂਆਂ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਦੇ ਕੰਮਾਂ ਤੋਂ ਖੁਸ਼ ਹੋ ਕੇ ਵੋਟਾਂ ਪਾਈਆਂ ਸਨ। ਵੋਟਰਾਂ ਨੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਕਾਰਦੇ ਹੋਏ ਹਰਮੀਤ ਸਿੰਘ ਸੰਧੂ ਨੂੰ ਵੋਟਾਂ ਪਈਆਂ ਅਤੇ ਬਹੁਤ ਵੱਡੇ ਫਰਕ ਨਾਲ ਜਿਤਾਇਆ ਹੈ।