ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜ਼ਮੀਨ ਦਿੱਤੀ ਜਾਵੇ : ਭਾਰਤੀ
ਰਾਹੋਂ ਵਿਖੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜ਼ਮੀਨ ਦਿੱਤੀ ਜਾਵੇ-ਭਾਰਤੀ
Publish Date: Thu, 26 Feb 2026 04:37 PM (IST)
Updated Date: Fri, 27 Feb 2026 04:04 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਰਾਹੋਂ ਦੀ ਡਾਕੂਮੈਂਟੇਸ਼ਨ ਅਫ਼ਸਰ ਸਿਮਰਨਜੋਤ ਭਾਰਤੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੁੱਚੇ ਜ਼ਿਲ੍ਹਿਆਂ ਵਿਚ 15ਵੇਂ ਵਿੱਤ ਕਮਿਸ਼ਨ ਅਧੀਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਏ ਜਾਣ ਦਾ ਪ੍ਰੋਗਰਾਮ ਹੈ। ਜਿਸ ਅਧੀਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਵਲ ਸਰਜਨ ਦੇ ਪੱਤਰ ਨੰ ਪਲਾਨਿੰਗ/2026/28 ਮਿਤੀ 02/02/2026 ਅਨੁਸਾਰ ਨਗਰ ਕੌਂਸਲ ਰਾਹੋਂ ਦੀ ਹਦੂਦ ਅੰਦਰ 6400 ਸੁਕੇਅਰ ਫੁੱਟ ਜ਼ਮੀਨ ਸਿਹਤ ਵਿਭਾਗ ਨੂੰ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਲਈ ਸੁਵਿਧਾ ਕੇਂਦਰ ਰਾਹੋਂ ਨਾਲ ਲੱਗਦੀ ਖਾਲੀ ਜ਼ਮੀਨ ਢੁੱਕਵੀਂ ਰਹੇਗੀ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਰਾਹੋਂ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਹਾਊਸ ਦੀ ਮੀਟਿੰਗ ਬੁਲਾ ਕੇ ਇਸ ਸੰਬੰਧੀ ਮਤਾ ਪਾਸ ਕਰਨ ਅਤੇ ਸਿਹਤ ਵਿਭਾਗ ਨੂੰ ਇਹ ਜ਼ਮੀਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਉਣ ਲਈ ਦਿੱਤੀ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ। ਤਾਂ ਜੋ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ।