- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਚੌਰ 'ਚ 'ਪੰਜਾਬ ਬਚਾਓ ਰੈਲੀ 'ਚ ਹੁੰਮ-ਹੁਮਾ ਕੇ ਪਹੁੰਚਣਗੇ ਆਗੂ ਅਤੇ ਵਰਕਰ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਪੰਜਾਬ ਬਚਾਓ’ ਰੈਲੀ ’ਚ ਸ਼ਾਮਲ ਹੋਣ ਲਈ 12 ਸਤੰਬਰ ਨੂੰ ਬਲਾਚੌਰ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਰੈਲੀ ’ਚ ਭਾਰੀ ਗਿਣਤੀ ਅਕਾਲੀ ਆਗੂ ਅਤੇ ਵਰਕਰ ਪਹੁੰਚਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪੰਜਾਬ ਮੀਤ ਪ੍ਰਧਾਨ ਸਾਬਕਾ ਸਰਪੰਚ ਸ਼ੰਕਰ ਜੰਡੀ ਨੇ ਦੱਸਿਆ ਕਿ ਇਲਾਕੇ ਦੇ ਲੋਕ ਸ਼ਿਅਦ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਉਨ੍ਹਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਰੈਲੀ ਦੀ ਸਫਲਤਾ ਲਈ ਆਗੂਆਂ ਅਤੇ ਵਰਕਰਾਂ ਨਾਲ ਪਿੰਡਾਂ ਵਿਚ ਜਾ ਕੇ ਨੁਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ।ਪੰਜਾਬ ਦੇ ਲੋਕਾਂ ਦੇ ਦਰਦ ਨੂੰ ਪਹਿਚਾਣਨ ਵਾਲੀ ਇਕੋ-ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਕਾਰਜ ਕਾਲ ਦੌਰਾਨ ਹਰ ਵਰਗ ਦੁਖੀ ਹੈ ਤੇ ਮਹਿੰਗਾਈ ਨੇ ਲੋਕਾਂ ਦਾ ਨੱਕ ਵਿਚ ਦਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੰਨੇ ਦੇ ਭਾਅ ਵਿਚ ਵਾਧਾ ਕਰਨ ਲਈ ਸਰਕਾਰ ਵੱਲੋਂ ਕੋਈ ਤਜਵੀਜ਼ ਨਹੀਂ ਹੈ ਪਰ ਗੰਨੇ ਤੋਂ ਤਿਆਰ ਕੀਤੀ ਜਾ ਰਹੀ ਖੰਡ ਦੇ ਭਾਅ 45 ਰੁਪਏ ਕਿਲੋ ਤੋਂ 70 ਰੁਪਏ ਕਿਲੋ ਕਰ ਦਿੱਤੇ ਹਨ। ਜਿਸ ਨਾਲ ਗਰੀਬ ਪਰਿਵਾਰਾਂ ਦੀ ਰਸੋਈ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਰੰਭ ਕੀਤੀ ਗਈ