- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ 'ਚੋਂ ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਨੂੰ ਮਿਲੇਗਾ ਰਾਜ ਪੱਧਰੀ ਪੁਰਸਕਾਰ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਲੈਕਚਰਾਰ ਅੰਮ੍ਰਿਤਪਾਲ ਸਿੰਘ ਸੈਣੀ ਜੋ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਲਈ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਰਿਣੀ ਹਨ। ਵਰਨਣਯੋਗ ਹੈ ਕਿ ਲੈਕਚਰਾਰ ਅੰਮ੍ਰਿਤਪਾਲ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਸਾਬਕਾ ਗਵਰਨਰ ਪੰਜਾਬ ਲੈਫ਼ਟੀਨੈਂਟ ਜਨਰਲ ਐੱਸਐੱਫ ਰੋਡਰਿਗਜ ਵੱਲੋਂ ਰਾਸ਼ਟਰਪਤੀ ਸਿਲਵਰ ਮੈਡਲ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐੱਸਡੀਐੱਮ ਬੰਗਾ ਵਿਪਨ ਭੰਡਾਰੀ ਵੱਲੋਂ ਵੀ ਸਿੱਖਿਆ ਵਿਭਾਗ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਜਾ ਚੁੱਕਾ। ਲੈਕਚਰਾਰ ਅੰਮ੍ਰਿਤ ਪਾਲ ਸਿੰਘ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਨਮਾਨ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ।