- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਈ ਸੰਗਤ ਸਿੰਘ ਕਾਲਜ ਬੰਗਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਰਾਣੀ, ਜੋਗਾ ਸਿੰਘ ਅਤੇ ਰਵਜੋਤ ਸਿੰਘ ਚੁੰਬਰ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿਚ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ, ਧੀਆਂ ਦੀ ਸੁਰੱਖਿਆ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਸੀ। ਸਮਾਜ ਵਿਚ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਸਿਰਜਣ ਦੀ ਲੋੜ ਹੈ। ਲੜਕੀਆਂ ਨੂੰ ਮਿਆਰੀ ਸਿੱਖਿਆ ਅਤੇ ਬਰਾਬਰ ਦੇ ਅਧਿਕਾਰ ਦੇ ਕੇ ਹੀ ਦੇਸ਼ ਦਾ ਉੱਜਵਲ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ। ਧੀ ਬਚਾਓ, ਧੀ ਪੜ੍ਹਾਓ‘ਦੇ ਨਾਅਰੇ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਲਿੰਗ ਅਧਾਰਤ ਅਸਮਾਨਤਾ ਨੂੰ ਖ਼ਤਮ ਕਰਨ ਤੇ ਜ਼ੋਰ ਦਿੱਤਾ ਗਿਆ। ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਧੀਆਂ ਨੂੰ ਉੱਡਣ ਲਈ ਖੁੱਲ੍ਹਾ ਆਸਮਾਨ ਦੇਣ ਦਾ ਪ੍ਰਣ ਲਿਆ। ਤਾਂ ਜੋ ਇੱਕ ਤੰਦਰੁਸਤ ਅਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਕਾਲਜ ਪ੍ਰਬੰਧਕ, ਸਟਾਫ ਮੈਂਬਰਾਨ ਅਤੇ ਵਿਦਿਆਰਥੀ ਹਾਜ਼ਰ ਸਨ।