
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲਾਇਨ ਕਲੱਬ ਬੰਗਾ ਨਿਸ਼ਚੇ ਦਾ ਬਲੱਡ ਡੋਨੇਸ਼ਨ ਮੁਹਿੰਮ ਲਈ ਕੀਤਾ ਸਟੇਟ ਪੱਧਰੀ ਸਨਮਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਦੇ ਜ਼ਿਲ੍ਹਾ 321 ਡੀ ਅਧੀਨ ਕਾਰਜਸ਼ੀਲ ਲਾਇਨ ਕਲੱਬ ਬੰਗਾ ਨਿਸ਼ਚੇ ਨੂੰ ਪੰਜਾਬ ਪੱਧਰੀ ਐੱਨਜੀਓ ਕਾਨਫਰੰਸ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ। ਕਲੱਬ ਨੂੰ ਇਹ ਸਨਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਲਾਇਨ ਕਲੱਬ ਬੰਗਾ ਨਿਸ਼ਚੇ ਵੱਲੋਂ ਸਿਵਲ ਹਸਪਤਾਲ ਬੰਗਾ ਵਿਖੇ ਵੱਡੇ ਪੱਧਰ ’ਤੇ ਬਲੱਡ ਡੋਨੇਸ਼ਨ ਕੈਂਪ ਲਗਾਉਣ ਅਤੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨ ਵਾਸਤੇ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਦੇ ਸਨਮਾਨ ਵਜੋਂ ਦਿੱਤਾ। ਲਾਇਨ ਕਲੱਬ ਬੰਗਾ ਨਿਸ਼ਚੇ ਦੇ ਪ੍ਰਧਾਨ ਅਤੇ ਜ਼ੋਨ ਚੇਅਰਮੈਨ ਜਸਪਾਲ ਸਿੰਘ ਗਿੱਦਾ ਅਤੇ ਸਾਬਕਾ ਪ੍ਰਧਾਨ ਗੁਲਸ਼ਨ ਕੁਮਾਰ ਬੰਗਾ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਇਨ ਕਲੱਬ ਉਨ੍ਹਾਂ ਦੇ ਜੱਦੀ ਪਿੰਡ ਦੇ ਇਲਾਕੇ ਨਾਲ ਸਬੰਧਿਤ ਹੈ ਅਤੇ ਕਲੱਬ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਬਹੁਤ ਹੀ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਲੱਬ ਦੀ ਟੀਮ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ। ਸਨਮਾਨ ਮਿਲਣ ’ਤੇ ਲਾਇਨ ਜ਼ਿਲ੍ਹਾ 321 ਡੀ ਦੇ ਸਾਬਕਾ ਗਵਰਨਰ ਅਤੇ ਮਲਟੀਪਲ ਚੇਅਰਮੈਨ ਰਸ਼ਪਾਲ ਸਿੰਘ ਬੱਚਾ ਜੀਵੀ, ਹਰੀਸ਼ ਬੰਗਾ ਪੀਡੀਜੀ, ਲਾਇਨ ਸ਼ਿਵ ਸੇਖੜੀ ਪੀਡੀਜੀ ਸਮੇਤ ਹੋਰਨਾਂ ਲਾਇਨ ਮੈਂਬਰਾਂ ਨੇ ਕਲੱਬ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਗੁਲਸ਼ਨ ਕੁਮਾਰ, ਗੁਰਦਿਆਲ ਸਿੰਘ, ਚਾਰਟਰਡ ਪ੍ਰਧਾਨ ਬਲਵੀਰ ਸਿੰਘ ਰਾਏ, ਬਲਦੇਵ ਲਾਲ ਬ੍ਰਾਹਮਣੀਆਂ, ਹਰਪ੍ਰੀਤ ਸਿੰਘ, ਰੋਹਿਤ ਕੁਮਾਰ ਆਦਿ ਹਾਜ਼ਰ ਸਨ।