ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸਿੱਖ ਪੰਥ ਤੇ ਹਰ ਗੁਰੂ ਕਾ ਸਿੱਖ ਰੋਜ਼ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਅਤੇ ਸਾਰਿਆਂ ਲਈ ਸੁੱਖ ਮੰਗਦਾ ਹੈ । ਸਰਬੱਤ ਦੇ ਭਲੇ ਲਈ ਅਰਦਾਸ ਕਰਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਤੇ ਅੱਤਵਾਦੀ ਹਮਲਾ ਕਰਨਾ ਅਤਿ ਮੰਦਭਾਗਾ ਹੈ ਜਿਸ ਸਬੰਧੀ ਹੀਰਾ ਸਿੰਘ ਦਿੱਲੀ ਵਾਲੇ ਕਾਬਲੀ ਸੰਗਤ ਦੇ ਆਗੂ ਨਾਲ ਹੋਈ ਗੱਲਬਾਤ ਦੌਰਾਨ ਪਤਾ ਲੱਗਾ ਹੈ ਕਿ 25 ਮਾਰਚ ਨੂੰ ਸਵੇਰੇ ਤਿੰਨ ਅੱਤਵਾਦੀਆਂ ਵੱਲੋਂ ਇਸ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਕੇ 24 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਜਿਸ ਵਿੱਚ ਬੀਬੀਆਂ ਬੱਚੇ ਅਤੇ ਸਿੰਘ ਸ਼ਾਮਲ ਸਨ ਇਸੇ ਤਰ੍ਹਾਂ 15 ਤੋਂ 20 ਸਿੱਖ ਜ਼ਖ਼ਮੀ ਹੋਏ ਹਨਇਨ੍ਹਾਂ ਵਿੱਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਉਨ੍ਹਾਂ ਦੱਸਿਆ ਕਿ ਇਸ ਸਮੇਂ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਇਕੱਤਰ ਹੋ ਕੇ ਸੰਸਾਰ ਭਰ ਵਿੱਚ ਪੈਰ ਪਸਾਰ ਰਹੀ ਕਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਜਾ ਰਹੇ ਸਨ ਸਿੰਘ ਸਾਹਿਬ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਕਿਹਾ ਕਿ ਮਾਸੂਮ ਸਿੱਖ ਬੀਬੀਆਂ ਬੱਚਿਆਂ ਅਤੇ ਸਿੰਘਾਂ ਨੂੰ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਉਣਾ ਦਰਿੰਦਗੀ ਵਾਲਾ ਕਾਰਾ ਹੈ ਉਨਾਂ ਕਿਹਾ ਕਿ ਸੱਚੇ ਪਿਤਾ ਵਾਹਿਗੁਰੂ ਸਮੂਹ ਸ਼ਹੀਦਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਸਮੂਹ ਸਿੰਘਾਂ ਸਿੰਘਣੀਆਂ ਨੂੰ ਤੰਦਰੁਸਤੀ ਬਖਸ਼ਣ ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਅਤੇ ਸਿੱਖਾਂ ਦੇ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।