ਹਰਜਿੰਦਰ ਕੌਰ ਚਾਹਲ, ਬੰਗਾ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲਿੀਝੱਕੀ ਵੱਲੋਂ ਵੀਰਵਾਰ ਨੂੰ ਬੰਗਾ 'ਚ ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਕਿੱਟਾਂ 'ਚ 10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ ਸ਼ਾਮਲ ਕੀਤੀ ਗਈ ਹੈ। ਹੁਣ ਤਕ ਬੰਗਾ ਹਲਕੇ 'ਚ ਸਰਕਾਰੀ ਅਤੇ ਗੈਰ ਸਰਰਕਾਰੀ ਇਮਦਾਦ ਨਾਲ ਲੋੜਵੰਦ ਲੋਕਾਂ ਨੂੰ 8500 ਥੈਲਾ ਰਾਸ਼ਨ ਦਾ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਂਵਾਂ ਵੱਲੋਂ ਇਸ ਮੁਸ਼ਕਿਲ ਦੀ ਘੜੀ 'ਚ ਸਰਕਾਰ ਦਾ ਸਹਿਯੋਗ ਕਰਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਸਹਾਰਾ ਮਿਲਿਆ ਹੈ। ਇਸ ਤੋਂ ਇਲਾਵਾ ਬੰਗਾ ਦੇ ਸੀਲ ਕੀਤੇ ਪਿੰਡਾਂ 'ਚ ਵੀ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹ ਖੁਦ ਵੀ ਇਨ੍ਹਾਂ ਪਿੰਡਾਂ ਦੇ ਸੰਪਰਕ 'ਚ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਠਲਾਵਾ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆਈਸੋਲੇਟ ਕਰਕੇ ਸਿਵਲ ਹਸਪਤਾਲ ਨਵਾਂਸ਼ਹਿਰ ਰੱਖੇ ਵਿਅਕਤੀਆਂ ਦਾ ਹਾਲ ਚਾਲ ਵੀ ਪੁੱਿਛਆ ਗਿਆ ਹੈ ਅਤੇ ਉਹ ਸਾਰੇ ਬਿਲਕੁਲ ਤੰਦਰੁਸਤ ਹਨ।