ਨਰਿੰਦਰ ਮਾਹੀ ਬੰਗਾ : ਐੱਸਜੀਪੀਸੀ ਦੇ ਯੂਨੀਅਰ ਉਪ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੀ ਹਾਜ਼ਰੀ 'ਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਦੇ ਸਰੋਵਰ ਦੀ ਸਫਾਈ ਸਮੂਹ ਸੰਗਤ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ। ਇਸ ਦੌਰਾਨ ਜਥੇਦਾਰ ਖਾਲਸਾ ਅਤੇ ਗੁਰਦੁਆਰਾ ਮੈਨੇਜਰ ਭਾਈ ਸੁਖਮਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਦੇਖਦੇ ਹੋਏ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਨਾ ਆਉਣ ਲਈ ਕਿਹਾ ਗਿਆ ਹੈ। ਸੰਗਤਾਂ ਆਪਣੇ ਘਰਾਂ ਅੰਦਰ ਰਹਿਕੇ ਹੀ ਗੁਰਬਾਣੀ ਦਾ ਜਾਪ ਕਰਨ ਅਤੇ ਪ੍ਰਸ਼ਾਸਨ ਵੱਲੋਂ ਹਦਿਾੲਤਾਂ ਦੀ ਪਾਲਣਾ ਕਰਨ। ਉਨ੍ਹਾਂ ਉਘੇ ਕੀਰਤਨਏ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਇਜਹਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਵੱਲੋਂ ਲੋੜਵੰਦਾਂ ਲਈ ਆਰੰਭੀ ਲੰਗਰ ਦੀ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਬਲਰਾਜ ਸਿੰਘ ਖਾਲਸਾ, ਗੁਰਦਿਆਲ ਸਿੰਘ, ਭਾਈ ਪਲਵਿੰਦਰ ਸਿੰਘ ਕਥਾਵਾਚਕ, ਗੁਰਦੀਪ ਸਿੰਘ ਰਾਏ, ਸਤਵੀਰ ਸਿੰਘ ਜੀਂਦੋਵਾਲ, ਸਿੁਰੰਦਰ ਕੁਮਾਰ, ਦੀਦਾਰ ਸਿੰਘ, ਸੀਤਲ ਸਿੰਘ, ਹਰਪ੍ਰਰੀਤ ਸਿੰਘ, ਸੰਤੋਖ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਗੁਰਪ੍ਰਰੀਤ ਸਿੰਘ, ਚਰਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।