ਪ੍ਰਦੀਪ ਭਨੋਟ, ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕੋਰੋਨਾ ਦਾ ਤਾਂਡਵ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਅੰਦਰ ਕੋਰੋਨਾ ਦੇ 46 ਨਵੇਂ ਮਾਮਲਿਆਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ, ਜਿਸ ਵਿਚੋਂ ਦੋ ਵਿਅਕਤੀਆਂ ਦੀ ਕੋਰੋਨਾ ਪਾਜ਼ੇਟਿਵ ਕਾਰਨ ਮੌਤ ਹੋ ਗਈ ਹੈ।

ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਨਵਾਂਸ਼ਹਿਰ 'ਚ 13 ਰਾਹੋਂ 'ਚ 0, ਬੰਗਾ 'ਚ 2, ਸੁੱਜੋਂ 'ਚ 7, ਮੁਜਫਰਪੁਰ 'ਚ 2, ਮੁਕੰਦਪੁਰ 'ਚ 8, ਬਲਾਚੌਰ 'ਚ 12, ਸੜੋਆ 'ਚ 2 ਕੋਰੋਨਾ ਪਾਜ਼ੇਟਿਵ ਮਰੀਜ ਆਏ ਹਨ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਨਵਾਂਸ਼ਹਿਰ ਵਾਸੀ 65 ਸਾਲਾ ਵਿਅਕਤੀ ਦੀ ਮੋਹਨ ਦੇਈ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਜਦਕਿ ਨਵਾਂਸ਼ਹਿਰ ਦੇ 60 ਸਾਲਾ ਵਿਅਕਤੀ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ ਹੈ।

ਜ਼ਿਲ੍ਹੇ 'ਚ 32494 ਲੋਕਾਂ ਨੇ ਕਰਵਾਏ ਕੋਰੋਨਾ ਟੈਸਟ

ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿਚ 32494 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਜਿਸ ਵਿਚੋਂ 1462 ਕੋਰੋਨਾ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚੋਂ 1055 ਮਰੀਜ ਸਿਹਤਯਾਬ ਅਤੇ 39 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 395 ਦੇ ਟੈੱਸਟ ਰਿਪੋਰਟ ਹਾਲੇ ਆਉਣੇ ਬਾਕੀ ਹਨ। 26 ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। 340 ਲੋਕਾਂ ਨੰੂ ਹੋਮ ਆਈਸੋਲੇਸ਼ਨ ਕੀਤਾ ਗਿਆ ਹੈ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ 12 ਮਰੀਜ, ਕੇਸੀ ਇੰਸਟੀਚਿਉਟ ਨਵਾਂਸ਼ਹਿਰ ਵਿਖੇ 2, ਪਟਿਆਲਾ-2, ਲੁਧਿਆਣਾ-11, ਰਾਜਾ ਹਸਪਤਾਲ ਨਵਾਂਸ਼ਹਿਰ-10, ਜਲੰਧਰ-1, ਪੀਜੀਆਈ ਚੰਡੀਗੜ੍ਹ-0, ਆਈਵੀ ਹਸਪਤਾਲ ਨਵਾਂਸ਼ਹਿਰ 5 ਮਰੀਜ ਜੇਰੇ ਇਲਾਜ ਹਨ। ਹਸਪਤਾਲਾਂ ਵਿਚ 383 ਐੈਕਟਿਵ ਕੇਸ ਵਿਚੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 368 ਜਦ ਕਿ 15 ਮਰੀਜ਼ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਤ ਹਨ।