ਅਮਰੀਕ ਕਟਾਰੀਆ, ਮੁਕੰਦਪੁਰ : ਥਾਣਾ ਮੁਕੰਦਪੁਰ ਤੋਂ ਪ੍ਰਰਾਪਤ ਜਾਣਕਾਰੀ ਅਨੁਸਾਰ ਇਕ ਪੁਰਾਣੇ ਕੇਸ 'ਚ ਲੋੜੀਂਦਾ ਮੁਲਜ਼ਮ ਭਗੌੜਾ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਹਰਪ੍ਰਰੀਤ ਕੌਰ ਪੁੱਤਰੀ ਮੰਗਲ ਰਾਮ ਪਿੰਡ ਸਰਹਾਲ ਕਾਜੀਆਂ ਥਾਣਾ ਮੁਕੰਦਪੁਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਕੁਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਧਾਮੀਆਂ ਖੁਰਦ ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਉਸ ਦੀ ਮੁਲਾਕਾਤ ਸਤੰਬਰ 2015 'ਚ ਹੋਈ ਸੀ। ਜਿੱਥੇ ਉਸ ਨੇ ਉਸ ਨੂੰ ਵਰਗਲਾ-ਫੁਸਲਾ ਕੇ ਆਪਣੇ ਨਾਲ ਵਿਆਹ ਕਰਵਾਉਣ ਲਈ ਰਾਜ਼ੀ ਕਰ ਲਿਆ। ਉਪਰੰਤ ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨੂੰ ਇਕ ਬਰਾਦਰੀ ਨਾ ਹੋਣ 'ਤੇ ਵੀ ਵਿਆਹ ਲਈ ਰਾਜ਼ੀ ਕਰ ਲਿਆ। ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਵੱਲੋਂ ਹਰਪ੍ਰਰੀਤ ਕੌਰ ਦੀ ਜਾਤ ਬਰਾਦਰੀ ਨੂੰ ਲੈ ਕੇ ਉਸ ਨੂੰ ਤੰਗ ਪ੍ਰਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਆਪਣੀ ਸ਼ਿਕਾਇਤ 'ਚ ਪੀੜਤਾ ਨੇ ਇਹ ਵੀ ਦੋਸ਼ ਲਾਇਆ ਸੀ ਕਿ ਉਸ ਦਾ ਪਤੀ ਆਪਣੇ ਭਰਾਵਾਂ ਨੂੰ ਵੀ ਖੁਸ਼ ਰੱਖਣ ਲਈ ਉਸ ਉਪਰ ਦਬਾਅ ਬਣਾਉਣ ਲੱਗਾ। ਉਸ ਵੱਲੋਂ ਮਨ੍ਹਾ ਕਰਨ 'ਤੇ ਉਸ ਦੀ ਕੁੱਟਮਾਰ ਕਰਦੇ ਸਨ। ਅੰਤ 03 ਮਈ 2019 ਨੂੰ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ। ਪੁਲਿਸ ਨੇ ਹਰਪ੍ਰਰੀਤ ਕੌਰ ਦੀ ਸ਼ਿਕਾਇਤ ਤੇ ਕੁਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ, ਰਵਿੰਦਰ ਕੌਰ ਪਤਨੀ ਅਮਰਜੀਤ ਸਿੰਘ, ਮਨਜੋਤ ਸਿੰਘ ਅਤੇ ਪਰਮਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਉੱਪਰ ਪਰਚਾ ਦਰਜ ਕਰ ਲਿਆ ਸੀ। ਸ਼ਿਕਾਇਤ ਤਹਿਤ ਉਸ ਦਾ ਪਤੀ ਕੁਲਜੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਨੂੰ ਥਾਣਾ ਮੁਕੰਦਪੁਰ ਵੱਲੋਂ ਗਿ੍ਫ਼ਤਾਰੀ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।