ਪ੍ਰਦੀਪ ਭਨੋਟ, ਨਵਾਂਸ਼ਹਿਰ

ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਐੱਸਐਮਓ ਡਾ. ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਵਿਖੇ ਬਣੇ ਫਲੂ ਕਾਰਨਰ ਤੋਂ ਸਿਹਤ ਸੇਵਾਵਾਂ ਨਿਰੰਤਰ ਜਾਰੀ ਹਨ। ਤਰਸੇਮ ਲਾਲ ਬੀਈਈ ਨੇ ਦੱਸਿਆ ਕਿ ਅੱਜ ਫਲੂ ਕਾਰਨਰ 'ਤੇ ਡਾ. ਅਮਰਜੋਤ ਸਿੰਘ ਦੀ ਅਗਵਾਈ ਵਿਚ ਆਰਆਰ ਟੀਮਾਂ, ਏਐਨਐਮ ਅਤੇ ਆਸ਼ਾ ਵਰਕਰਾਂ ਵੱਲੋਂ ਭੇਜੇ ਗਏ ਕੋਵਿਡ-19 ਦੇ ਲੱਛਣਾਂ ਦੇ ਮਰੀਜਾਂ ਨੂੰ ਸਿਹਤ ਸੇਵਾਵਾਂ ਦੇ ਨਾਲ ਨਾਲ ਕੋਵਾ ਐਪ ਤਹਿਤ ਜਾਗਰੂਕ ਕੀਤਾ ਗਿਆ। ਜਿਸ ਵਿਚ ਬੁਖਾਰ, ਖਾਂਸੀ, ਜੁਕਾਮ, ਥਕਾਵਟ ਮਹਿਸੂਸ ਹੋਣ ਲੱਗਦੀ ਹੈ। ਜਾਂ ਸਾਹ ਲੈਣ ਵਿਚ ਤਕਲੀਫ ਹੋਣ 'ਤੇ ਡਾਕਟਰੀ ਸਹਾਇਤਾ ਫਲੂ ਕਾਰਨਰ 'ਤੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਰੀਜਾਂ ਨੂੰ ਮੁੂੰਹ ਢੱਕ ਕੇ ਰੱਖਣ, ਹੱਥ ਵਾਰ ਵਾਰ ਧੋਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰੀਰਕ ਡਿਸਟੈਂਸ ਰੱਖਣ ਸਬੰਧੀ, ਪ੍ਰਸ਼ਾਸਨ ਪੁਲਿਸ ਪਾਰਟੀ ਨੂੰ ਸਹਿਯੋਗ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਆਏ ਹੋਏ ਵੀਰਾਂ ਨੂੰ ਐਪ ਇਨਸਟਾਲ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕੋਵਿਡ-19 ਤਹਿਤ ਆਏ ਮਰੀਜਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਸਿਹਤ ਸਿੱਖਿਆ ਦਿੱਤੀ ਗਈ।

ਸਕੂਲ ਵਿਖੇ ਕੋਵਿਡ-19 ਤਹਿਤ ਕੀਤੀ ਸੈਂਪਲਿੰਗ

ਕੋਵਿਡ-19 ਤਹਿਤ ਸਰਕਾਰੀ ਪ੍ਰਰਾਇਮਰੀ ਸਕੂਲ ਸਨਾਵਾ ਵਿਖੇ ਸੈਂਪਲਿੰਗ ਕੀਤੀ ਗਈ। ਇਸੇ ਤਰ੍ਹਾਂ ਸਨਾਵਾ ਵਿਖੇ ਇੱਟਾਂ ਦੇ ਭੱਠੇ 'ਤੇ ਸੈਂਪਲਿੰਗ ਕੀਤੀ ਗਈ। ਇਸ ਮੌਕੇ ਸੀਐੱਚਓ ਮਨਜੋਤ ਕੌਰ ਅਤੇ ਟੀਮ ਮੈਂਬਰ ਏਐਨਐਮ ਸੁਰੇਖਾ ਰਾਣੀ, ਏਐੱਨਐੱਮ ਜਸਵੰਤ ਕੌਰ, ਆਸ਼ਾ ਵਰਕਰ ਕਾਂਤਾ ਰਾਣੀ, ਮਲਟੀਪਰਪਜ਼ ਹੈਲਥ ਵਰਕਰ ਘਨਸ਼ਾਮ ਅਤੇ ਜਤਿੰਦਰ ਨੇ ਲੋਕਾਂ ਨੂੰ ਕੋਵਿਡ-19 ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਬਿਨਾਂ ਵਜ੍ਹਾ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ, ਜੇਕਰ ਘਰਾਂ ਤੋਂ ਬਾਹਰ ਨਿਕਲਣਾ ਜਰੂਰੀ ਹੋਵੇ ਤਾਂ ਆਪਣੇ ਮੂੰਹ ਤੇ ਨੱਕ ਨੂੰ ਢੱਕਣ ਵਾਲੇ ਮਾਸਕ ਦੀ ਵਰਤੋਂ ਕਰਨ, ਸਰੀਰਿਕ ਦੂਰੀ ਬਣਾ ਕੇ ਰੱਖਣ, ਆਪਣੇ ਹੱਥਾਂ ਨੂੰ ਵਾਰ ਵਾਰ ਧੋਣ। ਉਨ੍ਹਾਂ ਕਿਹਾ ਕਿ ਬੁਖਾਰ, ਖਾਂਸੀ, ਜੁਕਾਮ, ਥਕਾਵਟ ਮਹਿਸੂਸ ਹੋਣ ਅਤੇ ਸਾਹ ਲੈਣ ਵਿਚ ਤਕਲੀਫ ਹੋਣ 'ਤੇ ਫਲੂ ਕਾਰਨਰ ਅਤੇ ਸਿਵਲ ਹਸਪਤਾਲ ਵਿਖੇ ਜਾ ਕੇ ਆਪਣਾ ਇਲਾਜ ਕਰਵਾਉਣ ਲਈ ਪ੍ਰਰੇਰਿਤ ਕੀਤਾ।