ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ ਪ੍ਰਦੂਸ਼ਣ 'ਤੇ ਰੋਕ ਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐੱਨਜੀਓਜ਼, ਪ੍ਰਰਾਈਵੇਟ, ਸਮਾਜਿਕ, ਮੰਦਰਾਂ, ਮਸਜਿਦਾਂ ਅਤੇ ਗੁਰੂਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰਰੋਗਰਾਮ, ਸਮਾਗਮ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ 'ਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ।

ਰਾਤ 10 ਵਜੇ ਤੋਂ ਸਵੇਰੇ 6 ਸਪੀਕਰ ਵਜਾਉਣ 'ਤੇ ਮੁਕੰਮਲ ਪਾਬੰਦੀ

ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ 'ਚ ਅਤੇ ਸਥਾਨ 'ਤੇ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ 'ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ 'ਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।

ਸ਼ਿਕਾਇਤ ਪੇਸ਼ ਕਰਨ 'ਤੇ ਕੀਤੀ ਜਾਵੇ ਲੋੜੀਦੀ ਕਾਰਵਾਈ

ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ 'ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ 'ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ 'ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ 'ਤੇ ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ 'ਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾਕੇ ਆਪਣੇ ਕਬਜ਼ੇ ਵਿੱਚ ਲੈਣਗੇ। ਉਹ ਉਕਤ ਐਕਟ 'ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।

ਸਪੀਕਰਾਂ ਦੀ ਆਵਾਜ਼ ਚਾਰਦੀਵਾਰੀ ਅੰਦਰ ਰਹਿਣੀ ਚਾਹੀਦੀ

ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ''ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000'' ਤਹਿਤ ਨਿਰਧਾਰਿਤ ਆਵਾਜ਼ ਕਿਸੇ ਵੀ ਹਾਲਤ 'ਚ ਵੱਧ ਨਹੀਂ ਹੋਣੀ ਚਾਹੀਦੀ ਹੈ।