ਦੋਆਬਾ ਗਰੁੱਪ ਆਫ਼ ਕਾਲਜਿਜ਼ ’ਚ ਲੋਹੜੀ ਦਾ ਤਿਉਹਾਰ ਮਨਾਇਆ
ਦੋਆਬਾ ਗਰੁੱਪ ਆਫ਼ ਕਾਲਜਿਜ਼ 'ਚ ਲੋਹੜੀ ਦਾ ਤਿਉਹਾਰ ਮਨਾਇਆ
Publish Date: Thu, 15 Jan 2026 05:25 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਕੈਂਪਸ ਚ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਉਤਸ਼ਾਹਅਤੇ ਰਵਾਇਤੀ ਢੰਗ ਨਾਲ ਮਨਾਇਆ, ਜਿਸ ਦਾ ਮਕਸਦ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਤੇ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ’ਚ ਆਪਸੀ ਏਕਤਾ ਨੂੰ ਮਜ਼ਬੂਤ ਕਰਨਾ ਸੀ। ਸਮਾਰੋਹ ਦੀ ਸ਼ੁਰੂਆਤ ਰਵਾਇਤੀ ਅੱਗ ਦੀ ਧੂਣੀ ਜਲਾ ਕੇ ਕੀਤੀ, ਜੋ ਖੁਸ਼ਹਾਲੀ, ਸੁੱਖ-ਸ਼ਾਂਤੀ ਤੇ ਫ਼ਸਲ ਦੇ ਮੌਸਮ ਦੀ ਨਿਸ਼ਾਨੀ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅੱਗ ’ਚ ਮੂੰਗਫਲੀ, ਮੱਕੀ ਦੇ ਦਾਣੇ ਤੇ ਰਿਓੜੀ ਭੇਟ ਤੇ ਰਵਾਇਤੀ ਲੋਹੜੀ ਦੇ ਗੀਤ ਗਾਏ। ਵਿਦਿਆਰਥੀਆਂ ਦੇ ਪੇਸ਼ ਕੀਤੇ ਭੰਗੜੇ ਤੇ ਗਿੱਧੇ ਨੇ ਸਮਾਰੋਹ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਕਾਲਜ ਪ੍ਰਬੰਧਨ ਨੇ ਕਿਹਾ ਕਿ ਅਜਿਹੇ ਤਿਉਹਾਰ ਨੌਜਵਾਨ ਪੀੜ੍ਹੀ ’ਚ ਸੱਭਿਆਚਾਰਕ ਮੁੱਲਾਂ ਨੂੰ ਜਾਗਰੂਕ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਅੰਤ ’ਚ ਮਠਿਆਈ ਵੰਡ ਕੇ ਸਭ ਨੂੰ ਆਉਣ ਵਾਲੇ ਸਾਲ ਲਈ ਖੁਸ਼ਹਾਲੀ, ਤਰੱਕੀ ਤੇ ਕਾਮਯਾਬੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕਾਲਜ ਪ੍ਰਬੰਧਕ, ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।