ਰੈੱਡ ਕ੍ਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
Publish Date: Wed, 14 Jan 2026 02:59 PM (IST)
Updated Date: Wed, 14 Jan 2026 03:00 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਰੈੱਡ ਕ੍ਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ, ਜਿਸ ਦੀ ਪ੍ਰਧਾਨਗੀ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਰਦਿਆਂ ਕਿਹਾ ਕਿ ਲੋਹੜੀ ਉੱਤਰੀ ਭਾਰਤ ਦਾ ਖ਼ਾਸ ਕਰਕੇ ਪੰਜਾਬ ਅਤੇ ਹਰਿਆਣੇ ਦਾ ਇੱਕ ਮਸ਼ਹੂਰ ਤਿਉਹਾਰ ਹੈ। ਇਹ ਤਿਉਹਾਰ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਇਸ ਤਿਉਹਾਰ ਵਿਚ ਮੂੰਗਫਲੀ, ਤਿਲ ਅਤੇ ਗੁੜ ਵਰਗੇ ਭੋਜਨ ਸ਼ਾਮਲ ਹੁੰਦੇ ਹਨ, ਜੋ ਕਿ ਹਾੜੀ ਦੀ ਭਰਪੂਰ ਫ਼ਸਲ ਦੀ ਵਾਢੀ ਅਤੇ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ। ਉੱਤਰੀ ਭਾਰਤੀ ਵਿਚ ਲੋਕ ਆਪਣੇ ਘਰਾਂ ਵਿਚ ਰਾਤ ਨੂੰ ਅੱਗ ਬਾਲ ਕੇ ਇਸ ਤਿਉਹਾਰ ਨੂੰ ਮਨਾਉਂਦੇ ਹਨ। ਅੰਤ ਵਿਚ ਸਟਾਫ ਵੱਲੋਂ ਕੇਂਦਰ ਵਿਖੇ ਦਾਖਲ ਮਰੀਜਾਂ ਨੂੰ ਮੂੰਗਫਲੀ ਸਮੇਤ ਹੋਰ ਖਾਣ-ਪੀਣ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਕਮਲਜੀਤ ਕੌਰ ਕੌਂਸਲਰ, ਜਸਵਿੰਦਰ ਕੌਰ ਕੌਂਸਲਰ, ਦਿਨੇਸ਼ ਕੁਮਾਰ, ਪਰਵੀਨ ਕੁਮਾਰੀ, ਕੋਮਲਪ੍ਰੀਤ ਕੌਰ, ਕਮਲਾ ਰਾਣੀ, ਰਵਿੰਦਰ ਸਿੰਘ ਤੇ ਕੇਂਦਰ ਦੇ ਮਰੀਜ਼ ਵੀ ਹਾਜ਼ਰ ਸਨ।