ਲਵਪ੍ਰੀਤ ਲਿਖਾਈ ਮੁਕਾਬਲੇ ’ਚ ਅੱਵਲ
ਲਵਪ੍ਰੀਤ ਲਿਖਾਈ ਮੁਕਾਬਲੇ ਵਿਚ ਅਵੱਲ
Publish Date: Fri, 21 Nov 2025 05:03 PM (IST)
Updated Date: Fri, 21 Nov 2025 05:04 PM (IST)
ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਸ਼ਹਾਬਪੁਰ ਵੱਲੋਂ ਮਾਸਟਰ ਗਿਆਨ ਸਿੰਘ ਸੰਘਾ ਦੀ ਸ਼ਹੀਦੀ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਅਲੱਗ ਅਲੱਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਭੀਣ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਤੀਜੇ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥਣ ਨੂੰ ਕਮੇਟੀ ਵੱਲੋਂ 700 ਰੁਪਏ ਦਾ ਨਕਦ ਇਨਾਮ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਵਿਦਿਆਰਥਣ ਅਤੇ ਗਾਈਡ ਅਧਿਆਪਕਾ ਗਗਨਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਵਿਦਿੱਅਕ ਮੁਕਾਬਲੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਚ ਨਿਖਾਰ ਲਿਆਉਂਦੇ ਹਨ ਅਤੇ ਆਤਮ ਵਿਸ਼ਵਾਸ ਵਿਚ ਵਾਧਾ ਕਰਦੇ ਹਨ। ਇਸ ਮੌਕੇ ਸੰਜੀਵ ਕੁਮਾਰ, ਅਮਨਦੀਪ ਸਿੰਘ, ਗਗਨਦੀਪ ਕੌਰ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ।