ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਰਾਹੋਂ 'ਚ ਵੱਡਾ ਸਿਆਸੀ ਫੇਰਬਦਲ: ਰਸ਼ਮੀ ਰੰਦੇਵ ਬਣੇ ਨਗਰ ਕੌਂਸਲ ਦੇ ਨਵੇਂ ਪ੍ਰਧਾਨ
ਪ੍ਰਧਾਨ ਰਾਹੋਂ ਨਗਰ ਕੌਂਸਲ ਵਿੱਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਅੰਤ ਹੋ ਗਿਆ ਹੈ। ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਰਸ਼ਮੀ ਰੰਦੇਵ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਪ੍ਰਧਾਨ ਦੀ ਚੋਣ ਦੌਰਾਨ ਸਾਰੇ ਐਮਸੀਆਂ ਨੇ ਰਸ਼ਮੀ ਰੰਦੇਵ ਦਾ ਸਾਥ ਦਿੱਤਾ, ਜਿਸ ਨਾਲ ਉਹ ਸਰਬਸੰਮਤੀ ਨਾਲ ਪ੍ਰਧਾਨ ਬਣੇ।
Publish Date: Thu, 23 Jul 2026 11:16 AM (IST)
Updated Date: Thu, 23 Jul 2026 11:21 AM (IST)
ਗੌਰਵ ਗਾਬਾ, ਰਾਹੋਂ, ਪੰਜਾਬੀ ਜਾਗਰਣ। ਪ੍ਰਧਾਨ ਰਾਹੋਂ ਨਗਰ ਕੌਂਸਲ ਵਿੱਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਅੰਤ ਹੋ ਗਿਆ ਹੈ। ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਰਸ਼ਮੀ ਰੰਦੇਵ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਪ੍ਰਧਾਨ ਦੀ ਚੋਣ ਦੌਰਾਨ ਸਾਰੇ ਐਮਸੀਆਂ ਨੇ ਰਸ਼ਮੀ ਰੰਦੇਵ ਦਾ ਸਾਥ ਦਿੱਤਾ, ਜਿਸ ਨਾਲ ਉਹ ਸਰਬਸੰਮਤੀ ਨਾਲ ਪ੍ਰਧਾਨ ਬਣੇ।
ਇਸ ਮੌਕੇ ’ਤੇ ਕੌਂਸਲ ਦੇ ਮੈਂਬਰਾਂ ਨੇ ਸ਼ਹਿਰ ਦੇ ਵਿਕਾਸ, ਸਫ਼ਾਈ, ਸੜਕਾਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣ ਦਾ ਭਰੋਸਾ ਦਿੱਤਾ। ਹੁਣ ਰਾਹੋਂ ਦੇ ਲੋਕਾਂ ਨੂੰ ਉਮੀਦ ਹੈ ਕਿ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ ਅਤੇ ਸ਼ਹਿਰ ਦੀਆਂ ਜਨਤਕ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।