ਮੀਰਪੁਰ ਜੱਟਾਂ ਵਿਖੇ ਮਮਤਾ ਦਿਵਸ ਮਨਾਇਆ
ਮੀਰਪੁਰ ਜੱਟਾਂ ਵਿਖੇ ਮਮਤਾ ਦਿਵਸ ਮਨਾਇਆ
Publish Date: Thu, 26 Mar 2026 04:20 PM (IST)
Updated Date: Fri, 27 Mar 2026 04:02 AM (IST)

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਗਰਭਵਤੀ ਔਰਤਾਂ ਨੂੰ ਗੁਣਵੱਤਾ ਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਪਿੰਡ ਮੀਰਪੁਰ ਜੱਟਾਂ ਵਿਖੇ ਮਮਤਾ ਦਿਵਸ ਮੌਕੇ ਬੱਚਿਆਂ ਤੇ ਗਰਭਵਤੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਕੀਤਾ। ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤਮੰਦ ਜੀਵਨਸ਼ੈਲੀ ਤੇ ਸਾਫ-ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਦੀ ਸਿਹਤਯਾਬੀ ਲਈ ਗਰਭਧਾਰਨ ਦੌਰਾਨ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਖ਼ਤਰੇ ਦੇ ਚਿੰਨ੍ਹਾਂ ਤੇ ਧਿਆਨ ਦੇਣ, ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਚਾਰ ਏਐੱਨਸੀ ਚੈਕਅੱਪ ਕਰਵਾਉਣ, ਪੌਸ਼ਟਿਕ ਤੇ ਸੰਤੁਲਿਤ ਖੁਰਾਕ ਲੈਣ, 108 ਐਬੂਲੈਂਸ ਸੇਵਾ ਅਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਇਸ ਮੌਕੇ ਮੈਡੀਕਲ ਅਫਸਰ ਡਾ. ਹਰੀਸ਼ ਕਿਰਪਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਨਦੀਪ ਸਿੰਘ ਕਾਹਲੋਂ, ਗੁਲਸ਼ਨ ਕੁਮਾਰ, ਏਐੱਨਐੱਮ ਰਾਕੇਸ਼ ਕੁਮਾਰੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।