- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਨਵਾਂਸ਼ਹਿਰ ’ਚ ਮਮਤਾ ਦਿਵਸ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਵਿਖੇ ਐੱਸਐੱਮਓ ਡਾ. ਅਜੈ ਬਸਰਾ ਦੀ ਅਗਵਾਈ ਹੇਠ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਧਰਮਿੰਦਰ, ਡਾ. ਅੰਜੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ (ਪੀਐੱਮਐੱਸਐਮਏ) ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਮੁਫ਼ਤ ਅਤੇ ਮਿਆਰੀ ਸਿਹਤ ਜਾਂਚ ਮੁਹੱਈਆ ਕਰਵਾਈ ਜਾਂਦੀ ਹੈ। ਇਸ ਅਭਿਆਨਤ ਦਾ ਮੁੱਖ ਉਦੇਸ਼ ਲੋੜਵੰਦਾਂ ਤੱਕ ਸਿਹਤ ਸਹੂਲਤਾਂ ਮੁਫ਼ਤ ਪਹੁੰਚਾਉਣੀਆਂ ਹਨ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੇ ਦੂਜੇ ਅਤੇ ਤੀਜੇ ਟਰਮੈਸਟਰ (ਦੂਜੇ/ਤੀਜੇ ਤਿਮਾਹੀ) ਦੌਰਾਨ ਔਰਤਾਂ ਦੀ ਸਿਹਤ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਇਸ ਤਹਿਤ ਹਿਮੋਗਲੋਬਿਨ (ਖੂਨ), ਬਲੱਡ ਪ੍ਰੈਸ਼ਰ (ਖੂਨ ਦਾ ਦਬਾਅ), ਸ਼ੂਗਰ ਅਤੇ ਯੂਰਿਨ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਗਰਭ ਅਵਸਥਾ ਦੌਰਾਨ ਕਿਸੇ ਵੀ ਖਤਰੇ ਜਾਂ ਉੱਚ-ਜੋਖਮ ਦੀ ਪਛਾਣ ਕਰ ਕੇ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾਂਦਾ ਹੈ। ਇਸ ਤਹਿਤ ਔਰਤਾਂ ਨੂੰ ਪੌਸ਼ਟਿਕ ਖੁਰਾਕ, ਟੀਕਾਕਰਨ ਅਤੇ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਏਐੱਨਐੱਮ ਸੁਰੇਖਾ ਰਾਣੀ, ਬਲਜੀਤ, ਆਸ਼ਾ ਵਰਕਰ ਕਾਂਤਾ, ਮਨਜੀਤ, ਜਸਵਿੰਦਰ, ਐੱਲਐੱਚਵੀ ਗਗਨਦੀਪ ਕੌਰ, ਆਸ਼ਾ ਚਰਨਜੀਤ, ਅਵਤਾਰ ਸਮੇਤ ਹੋਰ ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ।