ਪਾਬੰਦੀਸ਼ੁਦਾ 26 ਗੋਲ਼ੀਆਂ ਸਮੇਤ ਇਕ ਕਾਬੂ
ਨਸ਼ੇ ਦੀਆਂ 26 ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Thu, 02 Jul 2026 04:06 PM (IST)
Updated Date: Fri, 03 Jul 2026 04:02 AM (IST)
02ਐਨਐੱਸਆਰ07ਪੀ ਪੋਜੇਵਾਲ ਵਿਖੇ ਪੁਲਿਸ ਪਾਰਟੀ ਕਾਬੂ ਕੀਤੇ ਕਥਿਤ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ। ਪੰਜਾਬੀ ਜਾਗਰਣ ਪੰਜਾਬੀ ਜਾਗਰਣ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ 26 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਪੋਜੇਵਾਲ ਦੇ ਏਐੱਸਆਈ ਜੂਝਾਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੜੋਆ ਵੱਲ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਕੁੱਲਪੁਰ ਪੀਰਾਂ ਦੀ ਜਗ੍ਹਾ ਤੋਂ ਥੋੜ੍ਹਾ ਅੱਗੇ ਗਈ ਤਾਂ ਉਨ੍ਹਾਂ ਪਿੰਡ ਸੜੋਆ ਵੱਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਦੇਖਿਆ ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿੱਚੋਂ ਇਕ ਲਿਫਾਫੀ ਸੁੱਟ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਉਸ ਨੇ ਆਪਣਾ ਨਾਂ ਹਰਮੇਸ਼ ਕੁਮਾਰ ਉਰਫ਼ ਸੋਨੂੰ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਸੜੋਆ ਦੱਸਿਆ। ਜਦੋਂ ਉਸ ਵੱਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਤਾਂ 26 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।