
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਣਪਛਾਤੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ’ਤੇ ਪਿੰਡ ਬੀਰੋਵਾਲ ਨੇੜੇ ਇਕ ਅਣਪਛਾਤੇ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨਗਰ ਵਜੋਂ ਹੋਈ ਹੈ। ਕਰਮਜੀਤ ਸਿੰਘ ਜੋ ਕਿ ਸੀਟ ਕਵਰ ਚੜ੍ਹਾਉਣ ਦਾ ਕੰਮ ਕਰਦਾ ਹੈ ਆਪਣੇ ਮਿਸਤਰੀ ਨਾਲ ਨਗਰ (ਫਿਲੌਰ) ਤੋਂ ਬਲਾਚੌਰ ਵੱਲ ਕੰਮ ਲਈ ਜਾ ਰਿਹਾ ਸੀ ਕਿ ਅਚਾਨਕ ਬਲਾਚੌਰ ਤੋਂ ਨਵਾਂਸ਼ਹਿਰ ਜਾ ਰਹੇ ਇਕ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਕਰਮਜੀਤ ਸਿੰਘ ਦੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਸਮੇਤ ਟਿੱਪਰ ਫ਼ਰਾਰ ਹੋ ਗਿਆ ਹੈ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਕਰਮਜੀਤ ਸਿੰਘ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਮਾਰਚੇਰੀ ਰੂਮ ਵਿਖੇ ਰਖਵਾ ਦਿੱਤਾ ਗਿਆ। ਮੌਕੇ ’ਤੇ ਪੁੱਜੇ ਪੁਲਿਸ ਚੌਕੀ ਜਾਡਲਾ ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਟਿੱਪਰ ਅਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਕੇ ਇਸ ਮਾਮਲੇ ਵਿਚ ਸ਼ਾਮਲ ਟਿੱਪਰ ਨੂੰ ਕਬਜ਼ੇ ਵਿਚ ਲਿਆ ਜਾਵੇਗਾ। ਇਸ ਮੌਕੇ ਸੜਕ ਸੁਰਖਿਆ ਫੋਰਸ ਟੀਮ ਦੇ ਏਐੱਸਆਈ ਜੋਗਿੰਦਰ ਪਾਲ ਅਤੇ ਪੁਲਿਸ ਪਾਰਟੀ ਮੌਕੇ ’ਤੇ ਹਾਜ਼ਰ ਸਨ।