ਨਸ਼ਾ ਤਸਕਰੀ ਵਿਰੁੱਧ ਰਾਹੋਂ ਪੁਲਿਸ ਦੀ ਕਾਰਵਾਈ, 20 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
ਪੁਲਿਸ ਥਾਣਾ ਰਾਹੋਂ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਰਾਹੋਂ ਤੋਂ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ-ਨਵਾਂਸ਼ਹਿਰ ਮੇਨ ਰੋਡ ਤੋਂ ਪਿੰਡ ਛੋਕਰਾਂ ਨੂੰ ਜਾਂਦੀ
Publish Date: Thu, 30 Apr 2026 02:54 PM (IST)
Updated Date: Thu, 30 Apr 2026 03:05 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਥਾਣਾ ਰਾਹੋਂ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਰਾਹੋਂ ਤੋਂ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ-ਨਵਾਂਸ਼ਹਿਰ ਮੇਨ ਰੋਡ ਤੋਂ ਪਿੰਡ ਛੋਕਰਾਂ ਨੂੰ ਜਾਂਦੀ ਲਿੰਕ ਸੜਕ ਪਰ ਮੇਨ ਰੋਡ ਤੋਂ ਕਰੀਬ 50 ਮੀਟਰ ਅੱਗੇ ਇੱਟਾਂ ਦੇ ਭੱਠੇ ਵੱਲ ਪੁੱਜੀ ਤਾਂ ਗੱਡੀ ਦੀ ਚਲਦੀਆਂ ਲਾਈਟਾਂ ਵਿਚ ਪਿੰਡ ਛੋਕਰਾਂ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।
ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਯਕਦਮ ਆਪਣੇ ਪਹਿਨੀ ਹੋਈ ਜੀਨ ਪੈਂਟ ਦੀ ਖੱਬੀ ਜੇਬ ਵਿਚੋਂ ਆਪਣੇ ਖੱਬੇ ਹੱਥ ਨਾਲ ਦੋ ਪੱਤੇ ਗੋਲੀਆਂ ਦੇ ਕੱਢ ਕੇ ਆਪਣੀ ਖੱਬੀ ਸਾਈਡ ਸੜਕ ਕਿਨਾਰੇ ਸੁੱਟ ਦਿੱਤੇ ਅਤੇ ਆਪ ਪਿਛਾਂਹ ਨੂੰ ਮੁੜ ਕੇ ਖਿਸਕਣ ਲੱਗਾ। ਜਿਸ ਤੇ ਸ਼ੱੱਕ ਪੈਣ ਤੇ ਗੱਡੀ ਰੁੱਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ, ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਚਰਨਜੀਤ ਉਰਫ ਚੰਨੀ ਪੁੱਤਰ ਗੁਰਦਿਆਲ ਵਾਸੀ ਮੁਹੱਲਾ ਆਰਨਹਾਲੀ ਰਾਹੋਂ ਦੱਸਿਆ। ਉਸ ਵੱਲੋਂ ਸੁੱਟੀਆਂ ਕੁੱਲ 20 ਨਸ਼ੀਲੀਆਂ ਗੋਲੀਆਂ ਨੂੰ ਬਰਾਮਦ ਕਰਕੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।