ਪ੍ਰਦੀਪ ਭਨੋਟ, ਨਵਾਂਸ਼ਹਿਰ : ਸਾਬਕਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਪ੍ਰਰੋ. ਪ੍ਰਰੇਮ ਸਿੰਘ ਚੰਦੂਮਾਜਰਾ ਵੱਲੋਂ ਸਨਪ੍ਰਰੀਤ ਸਿੰਘ ਮਾਂਗਟ ਦੇ ਕਥਿਤ ਕਤਲ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਰੋ. ਚੰਦੂਮਾਜਰਾ ਨੇ ਕਿਹਾ ਕਿ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਸ਼ੱਕ ਪ੍ਰਗਟਾਇਆ ਗਿਆ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੁੱਟ ਖੋਹ ਦੱਸਦਿਆਂ ਇਕ ਗਿਰੋਹ ਦੇ 6 ਮੈਂਬਰਾਂ ਨੰੂ ਕਾਬੂ ਕਰਕੇ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੰੂ ਮਿਲਣ 'ਤੇ ਇਹ ਵੀ ਪਤਾ ਲੱਗਾ ਕਿ ਸਨਪ੍ਰਰੀਤ ਮਾਂਗਟ ਚਾਂਦੀ ਦੀ ਚੇਨੀ ਨਹੀਂ ਪਾਉਂਦਾ ਸੀ, ਜਿਸ ਨੂੰ ਲੁੱਟਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਥਿਤ ਮੁਲਜ਼ਮਾਂ ਨੰੂ ਬਚਾਉਣ ਦੀ ਕੋਸ਼ਿਸ਼ ਕੀਤੀ ਜੀ ਰਹੀ ਹੈ, ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਰਿਵਾਰ ਦੀ ਮੰਗ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਰਿਵਾਰ ਨੰੂ ਇਨਸਾਫ਼ ਦਿਵਾਉਣ ਦਾ ਬੀੜਾ ਚੁਕਿਆ ਹੈ। ਉਨ੍ਹਾਂ ਕਿਹਾ ਕਿ ਇਹ ਇਨਸਾਫ ਦੀ ਰੈਲੀ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਪਰਿਵਾਰ ਨੂੰ ਪੂਰਨ ਇਨਸਾਫ਼ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਬੰਗਾ ਵਿਧਾਇਕ ਡਾ. ਐੱਸਕੇ ਸੁੱਖੀ, ਐੱਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਵਾਹਦ, ਕੁਲਜੀਤ ਸਿੰਘ ਲੱਕੀ, ਹਰਮੇਸ਼ ਪੁਰੀ, ਸ਼ੰਕਰ ਦੁੱਗਲ, ਬੱੁੁਧ ਸਿੰਘ ਬਲਾਕੀਪੁਰ, ਮਨਮੋਹਨ ਸਿੰਘ ਗੁਲ੍ਹਾਟੀ, ਹੇਮੰਤ ਕੁਮਾਰ ਰਨਦੇਵ, ਹਰਅਮਰਿੰਦਰ ਸਿੰਘ ਰਿੰਕੂ, ਪਰਮ ਸਿੰਘ ਖ਼ਾਲਸਾ, ਮੱਖਣ ਸਿੰਘ ਗਰੇਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।