- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗੁਪੁਰ ਦੀ ਟੀਮ ਨੇ ਜਿੱਤੀ ਕ੍ਰਿਕਟ ਲੀਗ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਚੌਧਰੀ ਮੇਲਾ ਰਾਮ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਪਿੰਡ ਬੂਥਗੜ੍ਹ ਦੇ ਨੌਜਵਾਨਾਂ ਵੱਲੋਂ ਭਗਤ ਰੌਸ਼ਨ ਲਾਲ (ਨਿੱਕੂ) ਦੀ ਅਗਵਾਈ ਹੇਠ 20 ਓਵਰਾਂ ਦੀ ਕ੍ਰਿਕਟ ਲੀਗ ਕਰਵਾਈ। ਜਿਸ ਵਿਚ ਵੱਖ-ਵੱਖ ਟੀਮਾਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਮੰਗੁਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਕਰੀਮਪੁਰ ਚਾਹਵਾਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਭਗਤ ਰੋਸ਼ਨ ਲਾਲ (ਨਿੱਕੂ) ਬੂਥਗੜ੍ਹ ਨੇ ਸ਼ਿਰਕਤ ਕੀਤੀ ਅਤੇ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਇਨਾਮ ਵੰਡੇ। ਲੀਗ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੈਸਟ ਬੈਟਸਮੈਨ ਅਤੇ ਬੈਸਟ ਬੌਲਰ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ। ਮੁੱਖ ਮਹਿਮਾਨ ਭਗਤ ਨਿੱਕੂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅਜੋਕੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਇਕ ਸ਼ਾਨਦਾਰ ਉਪਰਾਲਾ ਹੈ। ਇਸ ਮੌਕੇ ਮਾ. ਰਾਕੇਸ਼, ਰਾਜ ਕੁਮਾਰ ਪੀਪੀ, ਸਤਵੀਰ ਹੈਪੀ ਸਰਪੰਚ, ਸੋਨੂੰ ਪ੍ਰਧਾਨ, ਤਜਿੰਦਰ ਪੀਪੀ, ਨਰੇਸ਼ ਭੂੰਬਲਾ, ਡਾ. ਸੁਰਜੀਤ ਸਮੇਤ ਹੋਰ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।