- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਿੰਘਪੁਰ ਦੇ ਮਨਪ੍ਰੀਤ ਸਿੰਘ ਦੀ ਮਾਰਕਫੈੱਡ ਵਿਭਾਗ 'ਚ ਐੱਸਡੀਓ ਵਜੋਂ ਤਰੱਕੀ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪਿੰਡ ਸਿੰਘਪੁਰ ਦੇ ਹੋਣਹਾਰ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਸਦਕਾ ਤਰੱਕੀ ਹਾਸਲ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਮਾਰਕਫੈੱਡ ਵਿਭਾਗ ਵਿਚ ਸਬ-ਡਵੀਜ਼ਨਲ ਅਫ਼ਸਰ (ਐੱਸਡੀਓ) ਵਜੋਂ ਤਰੱਕੀ ਹੋਈ ਹੈ ਅਤੇ ਹੁਣ ਉਹ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਸਾਲ 2023 ਤੋਂ ਮਾਰਕਫੈੱਡ ਵਿਭਾਗ ਵਿਚ ਜੂਨੀਅਰ ਇੰਜੀਨੀਅਰ (ਜੇਈ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ ਗਲੋਬਲ ਕਾਲਜ ਕਾਹਨਪੁਰ ਖੂਹੀ ਤੋਂ ਸਿਵਲ ਇੰਜੀਨੀਅਰਿੰਗ ਵਿਚ ਬੀਟੈਕ ਦੀ ਡਿਗਰੀ ਹਾਸਲ ਕੀਤੀ ਹੈ। ਆਪਣੀ ਮਿਹਨਤ ਅਤੇ ਲਗਨ ਨਾਲ ਉਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ