- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਪੰਜਾਬ ਬਚਾਓ ਰੈਲੀ' 'ਚ ਅੱਜ ਹੋਵੇਗਾ ਲਾਮਿਸਾਲ ਇਕੱਠ-ਹਨੀ ਟੌਂਸਾ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਮੁਕੰਮਲ ਹੋਣ ਉਪਰੰਤ ਦਾਣਾ ਮੰਡੀ ਬਲਾਚੌਰ ਵਿਖੇ ਵੱਡੀ ਗਿਣਤੀ ਪੁੱਜ ਰਹੀਆਂ ਸੰਗਤਾਂ ਲਈ ਇੱਕ ਵਿਸ਼ਾਲ ਪੰਡਾਲ ਪੂਰੀ ਤਰ੍ਹਾਂ ਨਾਲ ਤਿਆਰ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਬਲਾਚੌਰ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਜਿਹੜੇ ਕਿ ਇੱਕ ਮਿਹਨਤੀ, ਸੂਝਵਾਨ, ਇਮਾਨਦਾਰ, ਟਕਸਾਲੀ ਅਤੇ ਹਰ ਔਖੀ ਘੜੀ ਵਿਚ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਨ ਦਾ ਜਜਬਾ ਰੱਖਦੇ ਹਨ, ਦੀ ਅਗਵਾਈ ਹੇਠ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਕੁਝ ਹੀ ਸਮੇਂ ਵਿਚ ਇੱਕ ਮਜ਼ਬੂਤ ਪਾਰਟੀ ਵਜੋਂ ਹਲਕੇ ਵਿਚ ਉੱਭਰੀ ਹੈ। ਜਿਨ੍ਹਾਂ ਵੱਲੋਂ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕਰ ਕੇ ਲੋਕਾਂ ਨਾਲ ਸੰਪਰਕ ਕੀਤਾ। ਉੱਥੇ ਹੀ ਡੋਰ ਟੂ ਡੋਰ ਸਥਾਨਕ ਸ਼ਹਿਰ ਬਲਾਚੌਰ ਦੇ ਦੁਕਾਨਦਾਰਾਂ ਨਾਲ ਨੇੜੇ ਤੋਂ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ। ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਨੇ ਦੱਸਿਆ ਕਿ 'ਪੰਜਾਬ ਬਚਾਓ ਰੈਲੀ' ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਜਿਨ੍ਹਾਂ ਨਾਲ ਪਾਰਟੀ ਦੇ ਹੋਰ ਵੀ ਦਿੱਗਜ਼ ਆਗੂ ਸ਼ਮੂਲੀਅਤ ਕਰਨਗੇ।
ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜ ਕਾਲ ਦੌਰਾਨ ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਚੁੱਕੇ ਹਨ। ਸੂਬੇ ਦਾ ਪ੍ਰਸ਼ਾਸਨਿਕ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਹੀ ਫੈਸਲਾ ਕਰਨਾ ਹੈ ਕਿ ਸੂਬੇ ਨੂੰ ਮੌਜੂਦਾ ਹਾਲਾਤ ਵਿਚੋਂ ਕਿਵੇਂ ਬਚਇਆ ਜਾਵੇ। ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦਾ ਪੂਰਾ ਬੋਲਬਾਲਾ ਹੈ, ਲੁੱਟਾਂ-ਖੋਹਾਂ, ਕਤਲੋਗਾਰਤ ਦੇ ਖੂਨ ਨਾਲ ਪੰਜਾਬ ਦੀ ਧਰਤੀ ਲੱਥਪੱਥ ਹੋ ਚੁੱਕੀ ਹੈ, ਆਮ ਲੋਕਾਂ ਦਾ ਘਰੋਂ ਬਾਹਰ ਨਿਕਲਾ ਮੁਸਕਿਲ ਹੈ। ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ। ਮਗਰ ਸਰਕਾਰ ਇਨ੍ਹਾਂ ਗੰਭੀਰ ਮੁੱਦਿਆ ਵੱਲ ਧਿਆਨ ਦੇਣ ਦੀ ਬਜਾਏ ਡਰਾਮੇਬਾਜੀ ਵਿਚ ਲੱਗੀ ਹੋਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਲੋਕ ਹਿਤੈਸ਼ੀ, ਕਿਸਾਨ ਹਿਤੈਸ਼ੀ, ਮੁਲਾਜਮ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਮੁਸ਼ਕਿਲ ਘੜੀ ਵਿਚੋਂ ਸਿਰਫ ਸੁਖਬੀਰ ਸਿੰਘ ਬਾਦਲ ਹੀ ਕੱਢ ਸਕਦੇ ਹਨ। ਜਿਨ੍ਹਾਂ ਕੋਲ ਤਜਰਬਾ ਹੈ, ਕਾਬਲੀਅਤ ਹੈ ਅਤੇ ਜਿਨ੍ਹਾਂ ਨੇ ਕੰਮ ਕਰਕੇ ਵੀ ਦੱਸਿਆ ਹੈ। ਅਖੀਰ ਵਿਚ ਉਨ੍ਹਾਂ ਮੁੜ ਸਮੂਹ ਇਲਾਕਾ ਨਿਵਾਸੀਆਂ, ਵੋਟਰਾਂ, ਸਪੋਰਟਰਾਂ ਅਤੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪੁੱਜ ਕੇ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਦਿੱਗਜ ਆਗੂਆਂ ਦੇ ਵਿਚਾਰ ਸੁਣਨ ਲਈ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਜਥੇ. ਸੁਖਦੀਪ ਸਿੰਘ ਸ਼ੁਕਾਰ ਹਲਕਾ ਇੰਚਾਰਜ ਨਵਾਂਸ਼ਹਿਰ, ਤਰਲੋਚਨ ਸਿੰਘ, ਵਿਮਲ ਕੁਮਾਰ, ਸ਼ੰਕਰ ਜੰਡੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਣਦੀਪ ਕੌਸ਼ਲ ਸਮੇਤ ਹੋਰ ਹਾਜ਼ਰ ਸਨ।