ਨਵਾਂ ਸਾਲ ਲੋਕਾਂ ਦੇ ਜੀਵਨ ’ਚ ਖੁਸ਼ਹਾਲੀ ਲਿਆਵੇ : ਵਿਧਾਇਕ ਡਾ. ਸੁੱਖੀ
ਨਵਾਂ ਸਾਲ ਲੋਕਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਵੇ-ਵਿਧਾਇਕ ਡਾ. ਸੁੱਖੀ
Publish Date: Thu, 01 Jan 2026 05:22 PM (IST)
Updated Date: Fri, 02 Jan 2026 04:06 AM (IST)
01ਐਨਐਸਆਰ03ਪੀ ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਨਵੇਂ ਸਾਲ ਦੇ ਸ਼ੁਭ ਅਵਸਰ ਤੇ ਹਲਕੇ ਦੇ ਸਮੂਹ ਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭ ਦੇ ਜੀਵਨ ਵਿਚ ਖੁਸ਼ਹਾਲੀ, ਚੰਗੀ ਸਿਹਤ, ਤਰੱਕੀ ਅਤੇ ਸੁੱਖ-ਸ਼ਾਂਤੀ ਲੈ ਕੇ ਆਵੇ। ਉਨ੍ਹਾਂ ਕਿਹਾ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਭਰੋਸੇ ਨੇ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ ਹੈ। ਨਵੇਂ ਸਾਲ ਵਿਚ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਪਹੁੰਚਾ ਕੇ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ ਤੇ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਦੀ ਤਰੱਕੀ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਅੰਤ ਵਿਚ ਡਾ. ਸੁੱਖੀ ਨੇ ਸਾਰੇ ਹਲਕਾ ਵਾਸੀਆਂ ਨੂੰ ਇਕਜੁੱਟ ਹੋ ਕੇ ਹਲਕੇ ਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ।