ਐੱਮਬੀਏ ਦੇ ਸਮੈਸਟਰ 5ਵੇਂ ਦਾ ਨਤੀਜਾ ਰਿਹਾ ਸ਼ਾਨਦਾਰ
ਐੱਮਬੀਏ ਦੇ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 19 Mar 2026 04:49 PM (IST)
Updated Date: Fri, 20 Mar 2026 04:04 AM (IST)
ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਐੱਮਬੀਏ ਦੇ ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਹਰਦੇਵ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਮੋਰੋਂ ਨੇ 88.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਵਿਦਿਆਰਥਣ ਅੰਜਲੀ ਦਾਦਰਾ ਪੁੱਤਰੀ ਲੇਖ ਰਾਜ ਵਾਸੀ ਪਿੰਡ ਲਿੱਦੜ ਕਲਾਂ ਨੇ 83.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਰੂਹਾਨੀਅਤ ਪੁੱਤਰੀ ਸੋਮ ਨਾਥ ਵਾਸੀ ਪਿੰਡ ਮਸਾਣੀ ਨੇ 78.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।