
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਮਬੀਜੀ ਸਕੂਲ ਦੇ ਖਿਡਾਰੀਆਂ ਜ਼ਿਲ੍ਹਾ ਪੱਧਰ 'ਤੇ ਮਾਰੀ ਬਾਜ਼ੀ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 70ਵੀਆਂ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਐੱਮਬੀਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੋਜੇਵਾਲ ਦੇ ਖਿਡਾਰੀਆਂ ਨੇ ਜ਼ੋਨ ਸੜੋਆ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿਛਲੇ ਸਾਲਾਂ ਦੀ ਜੇਤੂ ਰਵਾਇਤ ਨੂੰ ਕਾਇਮ ਰੱਖਿਆ। ਕਬੱਡੀ ਨੈਸ਼ਨਲ ਸਟਾਈਲ ਦੇ ਅੰਡਰ-19 ਉਮਰ ਵਰਗ ਵਿਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਸ ਤੋਂ ਇਲਾਵਾ ਅੰਡਰ-14 ਅਤੇ ਅੰਡਰ-17 ਕਬੱਡੀ ਮੁਕਾਬਲਿਆਂ ਵਿਚ ਵੀ ਟੀਮਾਂ ਨੇ ਸ਼ਾਨਦਾਰ ਜਿੱਤਾਂ ਦਰਜ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਨ੍ਹਾਂ ਮਾਣਮੱਤੀਆਂ ਜਿੱਤਾਂ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦੇਵ ਰਾਜ ਕਟਾਰੀਆ ਅਤੇ ਪ੍ਰਿੰ. ਦਵਿੰਦਰ ਸਿੰਘ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਸਟੇਟ ਪੱਧਰੀ ਟੂਰਨਾਮੈਂਟ ਲਈ ਹੋਰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।