ਅਮਰੀਕ ਕਟਾਰੀਆ ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮਕਾਮ ਸਮੈਸਟਰ ਪਹਿਲਾ ਕਲਾਸ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਪਿੰ੍ਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨ ਪੁੱਤਰੀ ਮਨਜਿੰਦਰ ਸਿੰਘ ਵਾਸੀ ਚੱਕ ਸਾਹਬੂ ਨੇ 74.90 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਲਾਸ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਕੰਗ ਅਰਾਈਆ ਨੇ 74 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਲਾਸ 'ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਪ੍ਰਰੀਤੀ ਪੁੱਤਰੀ ਰਾਕੇਸ਼ ਕੁਮਾਰ ਵਾਸੀ ਕੰਗ ਜਗੀਰ ਨੇ 69.27 ਪ੍ਰਤੀਸ਼ਤ ਅੰਕ ਪ੍ਰਰਾਪਤ ਕਰਕੇ ਕਲਾਸ 'ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨਾਂ੍ਹ ਇਸ ਸਫਲਤਾ ਲਈ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਿਆ।
ਐੱਮਕਾਮ ਸਮੈਸਟਰ ਪਹਿਲਾ ਕਲਾਸ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
Publish Date:Sun, 02 Apr 2023 03:00 AM (IST)
