ਐਮਕਾਮ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਐਮਕਾਮ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 16 Apr 2026 05:06 PM (IST)
Updated Date: Fri, 17 Apr 2026 04:07 AM (IST)

16ਐਨਐਸਆਰ32ਪੀ ਐੱਸਐਨ ਕਾਲਜ ਬੰਗਾ ਚ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਪੁਜੀਸ਼ਨਾਂ ਪ੍ਰਾਪਤ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਨਾਲ ਹੋਰ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐਮਕਾਮ ਸਮੈਸਟਰ ਤੀਜਾ ਦੇ ਨਤੀਜਿਆਂ ਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਨਤੀਜੇ ਨੇ ਕਾਲਜ ਦੇ ਅਕਾਦਮਿਕ ਮਿਆਰ ਅਤੇ ਉੱਚ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਫਿਰ ਇੱਕ ਵਾਰ ਸਾਬਤ ਕੀਤਾ ਹੈ। ਕਾਲਜ ਦੇ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥਣ ਲਿਪਸੀ ਨੇ 8 ਐੱਸਜੀਪੀਏ ਹਾਸਲ ਕਰਕੇ ਕਾਲਜ ਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਗਗਨਪ੍ਰੀਤ ਕੌਰ ਅਤੇ ਦਮਨਪ੍ਰੀਤ ਕੌਰ ਨੇ 7.82 ਐੱਸਜੀਪੀਏ ਨਾਲ ਦੂਜਾ ਸਥਾਨ ਹਾਸਲ ਕਰਕੇ ਕਾਲਜ ਦੀ ਸ਼ਾਨ ਚ ਹੋਰ ਵਾਧਾ ਕੀਤਾ ਹੈ, ਜਦਕਿ ਸੰਦੀਪ ਕੌਰ ਤੇ ਅਮਨਦੀਪ ਕੌਰ ਨੇ 7.64 ਐੱਸਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਕਾਮਯਾਬੀ ਸਾਰੇ ਵਿਭਾਗ ਲਈ ਮਾਣ ਦੀ ਗੱਲ ਹੈ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰੀਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।