ਮੁਕੰਦਪੁਰ ਵਿਖੇ ਮੈਡੀਕਲ ਚੈੱਕਅਪ ਕੈਂਪ ਲਾਇਆ
ਮੁਕੰਦਪੁਰ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ
Publish Date: Tue, 17 Feb 2026 05:01 PM (IST)
Updated Date: Wed, 18 Feb 2026 04:06 AM (IST)
ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਅਟਲ ਵਯੋ ਅਭਯੁਦਯ ਯੋਜਨਾ ਤਹਿਤ ਬਿਰਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫ਼ਸਰ ਮੁਕੰਦਪੁਰ ਡਾ. ਨੀਨਾ ਸ਼ਾਂਤ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੀਐੱਚਸੀ ਮੁਕੰਦਪੁਰ ਵਿਖੇ ਬਿਰਧ ਨਾਗਰਿਕਾਂ ਲਈ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ।
ਇਸ ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਦੀ ਸਿਹਤ ਦੀ ਵਿਸਥਾਰਪੂਰਵਕ ਜਾਂਚ ਕਰਨਾ, ਉਨ੍ਹਾਂ ਨੂੰ ਸਮੇਂ ਸਿਰ ਮੈਡੀਕਲ ਸਲਾਹ ਦੇਣਾ ਅਤੇ ਲੋੜ ਅਨੁਸਾਰ ਇਲਾਜ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਨਰਲ ਮੈਡੀਕਲ ਚੈੱਕਅੱਪ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਹੱਡੀਆਂ ਅਤੇ ਜੋੜਾਂ ਦੀ ਜਾਂਚ, ਅੱਖਾਂ ਦੀ ਜਾਂਚ, ਡਿਮੈਂਸ਼ੀਆ ਦੀ ਸਕ੍ਰੀਨਿੰਗ ਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ। ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ। ਇਸ ਮੌਕੇ ਡਾ. ਹਰਕੇਸ਼ ਕੁਮਾਰ, ਡਾ. ਸਵਰਨਜੀਤ ਕੁਲਾਰ, ਹਰਜਿੰਦਰ ਸਿੰਘ, ਡਾ. ਪ੍ਰਦੀਪ ਕੁਮਾਰ, ਡਾ. ਪੂਨਮ, ਡਾ. ਜਤਿਨ, ਡਾ. ਸੰਦੀਪ, ਡਾ. ਅਮਿਤ, ਸਤਿੰਦਰਪਾਲ, ਹਰਪ੍ਰੀਤ ਸਿੰਘ, ਬਲਵੰਤ ਰਾਮ, ਅਮਨਦੀਪ ਕੁਮਾਰ, ਵਿਨੋਦ, ਡਾ. ਕੁਲਵਰਨਦੀਪ ਸਿੰਘ, ਸੋਨੀਆ, ਕਿਰਨ ਨੇ ਆਪਣੀਆਂ ਸੇਵਾਵਾਂ ਦਿੱਤੀਆਂ।