ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਾਇਆ
ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ
Publish Date: Fri, 13 Mar 2026 04:46 PM (IST)
Updated Date: Sat, 14 Mar 2026 04:04 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਮਹਿਕਮਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅਟਲ ਵਿਓ ਅਭਯ ਉਦੈ ਯੋਜਨਾ ਅਤੇ ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਦੀ ਮੁਹਿੰਮ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ। ਇਸ ਕੈਂਪ ਵਿਚ ਸਿਹਤ ਵਿਭਾਗ ਵੱਲੋਂ ਬਜ਼ੁਰਗ ਨਾਗਰਿਕਾਂ ਦਾ ਹਰ ਪ੍ਰਕਾਰ ਦੀ ਜਾਂਚ ਕੀਤੀ। ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਬਜ਼ੁਰਗ ਨਾਗਰਿਕਾਂ ਦੀਆ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਇਸ ਸਕੀਮ ਦੇ ਸੰਬੰਧ ਵਿਚ ਸੁਰਜੀਤ ਕੁਮਾਰ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਸਭ ਤੋਂ ਵੱਡਾ ਪਹਿਲੂ ਇਹ ਹੈ ਕਿ ਮੈਡੀਕਲ ਕੈਂਪਾਂ ਵਿਚ ਬਜ਼ੁਰਗ ਨਾਗਰਿਕਾਂ ਦੀਆਂ ਅੱਖਾਂ ਦੀ ਜਾਂਚ ਉਪਰੰਤ ਜੇਕਰ ਕੈਟਾਰੈਕਟ ਸਰਜਰੀ ਦੀ ਜ਼ਰੂਰਤ ਪੈਂਦੀ ਹੈ। ਤਾਂ ਸਿਵਲ ਹਸਪਤਾਲ਼ ਜਾਂ ਪੰਜਾਬ ਸਰਕਾਰ ਦੇ ਪੈਨਲ ਤੇ ਰੱਖੇ ਗਏ ਹਸਪਤਾਲਾਂ ’ਚ ਮੁਫ਼ਤ ਇਲਾਜ਼ ਹੋਵੇਗਾ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਅੰਕਾਂਕਸ਼ਾ ਸੋਨੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਾਕ ਔੜ ਨੇ ਬਜ਼ੁਰਗ ਨਾਗਰਿਕਾਂ ਨੂੰ ਸਰਕਾਰ ਦੀ ਪਾਲਿਸੀ ਦੇ ਤਹਿਤ ਆਪਣਾ ਮੈਡੀਕਲ ਚੈੱਕਅਪ ਕਰਵਾ ਕੇ ਇਨ੍ਹਾਂ ਸੁਵਿਧਾਵਾਂ ਦਾ ਵੱਧ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਡਾਕਟਰਜ਼, ਸਿਹਤ ਵਿਭਾਗ ਦੇ ਡਾਕਟਰਜ਼, ਬਲਾਕ ਔੜ ਦੇ ਸੀਡੀਪੀਓ ਦਫ਼ਤਰ ਦੀਆਂ ਸਮੂਹ ਸੁਪਰਵਾਈਜਰ, ਆਂਗਣਵਾੜੀ ਵਰਕਰਜ਼ ਹਾਜ਼ਰ ਹੋਈਆਂ।