ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Publish Date: Mon, 28 Sep 2026 04:36 PM (IST)
Updated Date: Tue, 29 Sep 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਬਲਾਕਾਂ ਦੇ ਸਾਰੇ ਮੈਂਬਰਾਂ ਵੱਲੋਂ ਸੂਬਾ ਚੇਅਰਮੈਨ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਸਿੰਘ ਲੱਕੀ ਅਤੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਉਨ੍ਹਾਂ ਦੇ ਸਮਾਰਕ ਤੇ ਫੁੱਲ-ਮਾਲਾਵਾਂ ਭੇਂਟ ਕਰਕੇ ਅਤੇ ਲੱਡੂ ਵੰਡ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ। ਸੂਬਾ ਚੇਅਰਮੈਨ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਬਲਵੀਰ ਗਰਚਾ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਹਮੇਸ਼ਾ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿੰਦੀ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਤੱਤਪਰ ਰਹਿੰਦੀ ਹੈ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਤੇ ਸਹੁੰ ਚੁੱਕ ਕੇ ਪੰਜਾਬ ਵਿਚ ਬਦਲਾਅ ਲਿਆਉਣ ਦੀ ਗੱਲ ਕਹੀ ਸੀ ਪਰ ਅੱਜ ਵੀ ਪੰਜਾਬ ਮਹਿੰਗਾਈ, ਬੇਰੁਜ਼ਗਾਰੀ, ਭੁੱਖ-ਮਰੀ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਨਹੀਂ ਕਰਦੀ ਤਾਂ ਫਿਰ ਸਰਕਾਰ ਦੇ ਖ਼ਿਲਾਫ਼ ਵੱਡਾ ਸੰਘਰਸ਼ ਛੇੜਨ ਦੇ ਫੈਸਲੇ ਅਨੁਸਾਰ ਪੂਰੇ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਜਲਦ ਹੀ ਕੀਤਾ ਜਾਵੇਗਾ। ਇਸ ਸਮੇਂ ਜ਼ਿਲ੍ਹਾ ਵਾਇਸ ਚੇਅਰਮੈਨ ਅਨੂੰਪਿੰਦਰ ਸਿੰਘ, ਸੁਧੀਰ ਬੰਗਾ, ਜਤਿੰਦਰ ਸਹਿਗਲ, ਅਸ਼ੋਕ ਕੁਮਾਰ ਅਤੇ ਸਮੂਹ ਬਲਾਕਾਂ ਦੇ ਸਾਰੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ।