758 ਪਰਿਵਾਰਾਂ ਨੂੰ 'ਮੇਰਾ ਘਰ ਮੇਰੇ ਨਾਮ' ਤਹਿਤ ਮਿਲਿਆ ਮਾਲਕੀ ਹੱਕ 758 ਪਰਿਵਾਰਾਂ ਨੂੰ 'ਮੇਰਾ ਘਰ ਮੇਰੇ ਨਾਮ' ਤਹਿਤ ਮਿਲਿਆ ਮਾਲਕੀ ਹੱਕ
Publish Date: Sat, 24 Oct 2026 05:30 PM (IST)
Updated Date: Sat, 24 Oct 2026 05:34 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਸਕੀਮ ਨੇ ਪਿੰਡਾਂ ਦੇ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਲਿਆ ਦਿੱਤੀ ਹੈ। ਇਸੇ ਤਹਿਤ ਪਿੰਡ ਨੰਗਲ ਜੱਟਾਂ ਅਤੇ ਪਿੰਡ ਦੁਧਾਲਾ ਦੇ ਕੁੱਲ 758 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਰਜਿਸਟਰੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਖੁਦ ਪਿੰਡਾਂ ਵਿਚ ਪਹੁੰਚ ਕੇ ਲਾਭਪਾਤਰੀ ਪਰਿਵਾਰਾਂ ਨੂੰ ਸਰਟੀਫਿਕੇਟ ਵੰਡੇ। ਇਸ ਤਹਿਤ ਨੰਗਲ ਜੱਟਾਂ ਦੇ 171 ਅਤੇ ਦੁਧਾਲਾ ਦੇ 587 ਘਰਾਂ ਨੂੰ ਮਾਲਕੀ ਹੱਕ ਮਿਲਿਆ। ਸਰਟੀਫਿਕੇਟ ਮਿਲਣ ਉਪਰੰਤ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਰੌਬੀ ਕੰਗ ਨੇ ਕਿਹਾ ਕਿ ਮੇਰਾ ਘਰ ਮੇਰੇ ਨਾਮ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਆਮ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਦਾ ਹੱਕ ਅਤੇ ਸਨਮਾਨ ਦੇਣ ਵਾਲਾ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਨਾ ਰਹਿਣ ਦੇਣਾ ਅਤੇ ਸਰਕਾਰੀ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ। ਇਸ ਮੌਕੇ ਸਰਪੰਚ ਜਸਵੀਰ ਸਿੰਘ ਜੱਸਾ, ਸਾਬਕਾ ਸਰਪੰਚ ਗੁਲਜ਼ਾਰ ਸਿੰਘ, ਸਰਪੰਚ ਕਰਨੈਲ ਸਿੰਘ, ਹਰਪਾਲ ਸਿੰਘ ਲੰਬੜਦਾਰ, ਮਨਜੀਤ ਸਿੰਘ ਲੰਬੜਦਾਰ, ਰਜਿੰਦਰ ਸਿੰਘ ਸੈਦਪੁਰ, ਸਤਨਾਮ ਸਿੰਘ, ਗੁਰਮੇਲ ਸਿੰਘ, ਪਟਵਾਰੀ ਸਾਹਿਬ, ਸਾਹਿਲ ਗਰਗ ਅਤੇ ਹਲਕਾ ਮੀਡੀਆ ਇੰਚਾਰਜ ਵਿਸ਼ਾਲ ਖੋਸਲਾ ਸਮੇਤ ਹੋਰ ਪਤਵੰਤੇ, ਪਿੰਡ ਵਾਸੀ ਅਤੇ ਲਾਭਪਾਤਰੀ ਪਰਿਵਾਰ ਹਾਜ਼ਰ ਰਹੇ। ਪਿੰਡ ਵਾਸੀਆਂ ਨੇ ਕਿਹਾ ਕਿ ਘਰ ਦਾ ਮਾਲਕੀ ਹੱਕ ਮਿਲਣਾ ਉਨ੍ਹਾਂ ਲਈ ਬਹੁਤ ਵੱਡੀ ਖੁਸ਼ੀ ਅਤੇ ਸਨਮਾਨ ਦੀ ਗੱਲ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ) ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਆਮ ਲੋਕਾਂ ਨੂੰ ਆਪਣੇ ਹੱਕਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।